Now Reading
ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਖ਼ਿਲਾਫ਼ ਰਚ ਰਹੀ ਸਾਜ਼ਿਸ਼ਾਂ

ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਖ਼ਿਲਾਫ਼ ਰਚ ਰਹੀ ਸਾਜ਼ਿਸ਼ਾਂ

ਹੁਸ਼ਿਆਰਪੁਰ, 5 ਅਕਤੂਬਰ (ਸੰਗਰਾਮੀ ਲਹਿਰ ਬਿਊਰੋ) ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਿਲਾਇੰਸ ਕਾਰਪੋਰੇਟ ਤੇ ਦਫਤਰਾਂ ਸਾਹਮਣੇ ਦਿਨ ਰਾਤ ਚੱਲ ਰਿਹਾ ਧਰਨਾ 328ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀਆਂ ਹਨ। ਜਿਸ ਦੀਆਂ ਮਿਸਾਲਾਂ ਪਿਛਲੀ ਦਿਨੀਂ ਉੱਤਰ ਪ੍ਰਦੇਸ਼ ਅਤੇ ਹਰਿਆਣੇ ਵਿੱਚ ਵਾਪਰੀਆਂ ਘਟਨਾਵਾਂ ਹਨ। ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਤੇ ਆਰਐਸਐੱਸ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਕਰ ਦਿੱਤਾ ਹੈ। ਇਹ ਘਟਨਾਵਾਂ ਦੇਖਣ ਚ ਪਤਾ ਲੱਗਦਾ ਹੈ ਕਿ ਭਾਜਪਾ ਕਿਸ ਨੀਤੀ ਤਹਿਤ ਕੰਮ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਕਰਤਿਆਂ ਧਰਤਿਆਂ ਵੱਲੋਂ ਦਿੱਤੇ ਜਾ ਰਹੇ ਭੜਕਾਊ ਬਿਆਨ ਦੇਸ਼ ਦੀ ਏਕਤਾ ਅਖੰਡਤਾ ਲਈ ਵੱਡਾ ਖਤਰਾ ਹਨ। ਬੁਲਾਰਿਆਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕਿਸਾਨ ਵਿਰੋਧੀ ਦਿੱਤਾ ਬਿਆਨ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਅਖ਼ਤਿਆਰ ਕਰੇ ਤੇ  ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਰੱਦ ਕਰਕੇ, ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਬਣਾਏ।

ਇਸ ਮੌਕੇ ਸਰਵ ਸਾਥੀ ਗੁਰਮੇਸ਼ ਸਿੰਘ, ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਗੁਰਨਾਮ ਸਿੰਘ ਸਿੰਗੜੀਵਾਲ, ਕੁਲਤਾਰ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਪ੍ਰਦੁੱਮਣ ਸਿੰਘ ਬਜਵਾੜਾ, ਹਰਜਿੰਦਰ ਸਿੰਘ, ਹਰਦੀਪ ਸਿੰਘ ਸਤੌਰ, ਬਲਰਾਜ ਸਿੰਘ ਬੈਂਸ, ਜੋਗਿੰਦਰ ਸਿੰਘ, ਰਮੇਸ਼ ਕੁਮਾਰ ਬਜਵਾੜਾ, ਪਰਸ਼ਨ ਸਿੰਘ ਲਹਿਲੀ ਕਲਾਂ, ਗੁਰਮੇਲ ਸਿੰਘ ਕੋਟਲਾ ਨੌਧ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ ਦੀਪ ਨਗਰ, ਪੀ ਐਸ ਵਿਰਦੀ, ਸੱਤਪਾਲ, ਬਲਵੀਰ ਸਿੰਘ ਨੰਗਲ ਸ਼ਹੀਦਾਂ, ਡਾ ਸੁਖਦੇਵ ਸਿੰਘ ਢਿੱਲੋਂ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ। 

Scroll To Top