ਹਰੀਕੇ ਪੱਤਣ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਇੱਕ ਵਿਸ਼ੇਸ਼ ਮੀਟਿੰਗ ਜਗਜੀਤ ਸਿੰਘ ਜੌਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਨਿਰਪਾਲ ਸਿੰਘ ਜੌਣਕੇ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਇਨ੍ਹਾਂ ਆਗੂਆਂ ਨੇ ਕਿਹਾ ਕਿ ਵੱਡੀਆਂ ਦੇਸੀ ਅਤੇ ਵਿਦੇਸ਼ੀ ਕੰਪਨੀਆਂ ਨੇ ਮੁਨਾਫੇ ਦੀ ਅੰਨੀ ਦੌੜ ‘ਚ ਵਤਾਵਰਣ ਨੂੰ ਬਹੁਤ ਦੂਸ਼ਿਤ ਕਰ ਦਿੱਤਾ ਹੈ, ਜਿਸ ਕਾਰਨ ਸਾਹ ਲੈਣਾ ਵੀ ਔਖਾ ਹੋ ਗਿਆ ਹੈ ਪਰ ਸਾਡੀਆਂ ਸਰਕਾਰਾਂ ਇਸ ਵੱਲ ਧਿਆਨ ਨਹੀਂ ਦੇ ਰਹੀਆਂ। ਆਗੂਆਂ ਨੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਉਣ ਵਾਲੇ ਸਮੇਂ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਭਾ ਵੱਲੋਂ ਨਵੇਂ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ‘ਤੇ ਸੁਨਾਮ ‘ਚ ਵਾਤਾਵਰਣ ਨੂੰ ਬਚਾਉਣ ਲਈ ਇੱਕ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਹੋਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਨੌਜਵਾਨਾਂ ਨੇ ਪੌਦੇ ਲਗਾ ਕੇ ਇਸ ਵਾਤਾਵਰਣ ਨੂੰ ਬਚਾਉਣ ਦੀ ਮੁਹਿੰਮ ਦਾ ਆਗਾਜ਼ ਵੀ ਕੀਤਾ। ਇਸ ਮੌਕੇ ਅਵਤਾਰ ਸਿੰਘ, ਸੋਨਾ, ਜਗਤਾਰ ਸਿੰਘ, ਦਵਿੰਦਰ ਸਿੰਘ, ਰਿਸ਼ੀ, ਬਿੱਕਾ, ਪ੍ਰਿੰਸ, ਵਰਿਆਮ ਸਿੰਘ, ਸੁਖਜਿੰਦਰ ਸਿੰਘ ਕਿੜੀਆਂ, ਮੰਗ ਕਿੜੀਆਂ ਆਦਿ ਵੀ ਹਾਜ਼ਰ ਸਨ।