ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਭਿੱਖੀਵਿੰਡ ਦੇ ਮੇਨ ਚੌਾਕ ਵਿਚ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਸਾੜਿਆ ਗਿਆ। ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਸਕੱਤਰ ਕਾਮਰੇਡ ਸੰਤੋਖ ਸਿੰਘ ਨੇ ਕਿਹਾ ਕਿ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਪਿਛਲੇ 10 ਦਿਨਾਾ ਤੋਂ ਮਜ਼ਦੂਰ ਪੰਚਾਇਤੀ ਜ਼ਮੀਨ ਵਿਚੋਂ 10-10 ਮਰਲੇ ਪਲਾਟਾਂ ਲੈਣ ਲਈ ਬੈਠੇ ਹਨ, ਜਿਸ ਦੀ ਹਲਕਾ ਵਿਧਾਇਕ ਤੇ ਨਾ ਹੀ ਡੀ. ਸੀ. ਤਰਨ ਤਾਰਨ ਤੇ ਐੱਸ.ਡੀ.ਐੱਮ. ਭਿੱਖੀਵਿੰਡ ਨੇ ਕੋਈ ਵੀ ਸਾਰ ਨਹੀਂ ਲਈ ਹੈ, ਜਿਸ ਪ੍ਰਤੀ ਖ਼ੇਤ ਮਜ਼ਦੂਰ ਵਿਚ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਆਗੂਆਂ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਮੱਖੀ ਕਲਾਂ ਦੇ ਮਜ਼ਦੂਰਾਂ ਵਲੋਂ ਪਲਾਟਾਂ ਦੀ ਪ੍ਰਾਪਤੀ ਲਈ ਪਿਛਲੇ 10 ਦਿਨਾਾ ਤੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਏ ਗਏ ਪੱਕੇ ਮੋਰਚੇ ਵਿਚ ਪਹੁੰਚ ਕੇ ਸਾਰ ਲਈ ਜਾਵੇ ਅਤੇ ਚੋਣਾਂ ਵਿਚ ਕੀਤੇ ਵਾਅਦਿਆਂ ਅਨੁਸਾਰ ਪੰਚਾਇਤੀ ਜ਼ਮੀਨ ਵਿਚੋਂ 10-10 ਮਰਲੇ ਦੇ ਪਲਾਂਟ ਅਲਾਟ ਕਰਕੇ ਦਿੱਤੇ ਜਾਣ। ਜੇਕਰ ਫਿਰ ਵੀ ਗ਼ਰੀਬ ਲੋਕਾਂ ਦੀ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਪੂਰੇ ਜ਼ਿਲ੍ਹੇ ਅੰਦਰ 8 ਦਿਨ ਪੁਤਲੇ ਫੂਕੇ ਜਾਣਗੇ। ਇਸ ਮੌਕੇ ਗੱਜਣ ਸਿੰਘ ਨਾਰਲਾ, ਨਿਸ਼ਾਨ ਸਿੰਘ ਪਹੂਵਿੰਡ ਸੁਰਜੀਤ ਸਿੰਘ ਭਿੱਖੀਵਿੰਡ, ਅੰਗਰੇਜ ਸਿੰਘ ਲੱਧੂ, ਕੁਲਦੀਪ ਸਿੰਘ ਨੀਲਾ, ਸੁੱਖਾ ਸਿੰਘ ਲੱਧੂ, ਪ੍ਰਗਟ ਸਿੰਘ ਪਹਿਲਵਾਨਕੇ, ਸੁੱਖਾ ਸਿੰਘ ਲਾਖਣਾ, ਕੁਲਦੀਪ ਸਿੰਘ ਮੱਖੀ ਕਲਾਂ, ਚੰਨਬੀਰ ਸਿੰਘ ਆਦਿ ਆਗੂ ਹਾਜ਼ਰ ਸਨ।