Now Reading
ਸਰਹੱਦੀ ਪਿੰਡ ਰੋੜਾਂਵਾਲਾ ਤੋਂ ਅਟਾਰੀ ਤੱਕ ਮਾਰਚ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸਰਹੱਦੀ ਪਿੰਡ ਰੋੜਾਂਵਾਲਾ ਤੋਂ ਅਟਾਰੀ ਤੱਕ ਮਾਰਚ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਟਾਰੀ :ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਭਾਰੀ ਵਾਧੇ ਦੇ ਿਖ਼ਲਾਫ਼ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਰਹੱਦੀ ਪਿੰਡ ਰੋੜਾਂਵਾਲਾ ਤੋਂ ਅਟਾਰੀ ਤੱਕ ਮਾਰਚ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ| ਅਟਾਰੀ ਵਿਖੇ ਪੁਤਲਾ ਫੂਕਣ ਤੋਂ ਪਹਿਲਾਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਨੇ ਲੋਕਾਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ | ਸਰਕਾਰ ਵਲੋਂ ਮਹਿੰਗਾਈ ਘਟਾਉਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਮਦਦ ਕੀਤੀ ਜਾ ਰਹੀ ਹੈ | ਕਿਸਾਨ ਆਗੂ ਬਾਬਾ ਅਰਜਨ ਸਿੰਘ ਹੁਸ਼ਿਆਰਨਗਰ ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੁਖਤਾਰ ਸਿੰਘ ਮੁਹਾਵਾ ਨੇ ਕਿਹਾ ਕਿ ਕੇਂਦਰ ਵਿਚ ਵੱਖ-ਵੱਖ ਮਹਿਕਮਿਆਂ ‘ਚ 24 ਲੱਖ ਆਸਾਮੀਆਂ ਖਾਲੀ ਹਨ, ਸਰਕਾਰ ਇਨ੍ਹਾਂ ਨੂੰ ਭਰ ਨਹੀਂ ਰਹੀ, ਜਿਸ ਕਾਰਨ ਬੇਰੁਜ਼ਗਾਰੀ ਵਿਚ ਦਿਨ-ਬ-ਦਿਨ ਭਾਰੀ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ |ਆਗੂਆਂ ਨੇ ਇਕ ਮਤੇ ਰਾਹੀਂ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਲਾਹੌਰੀਮੱਲ, ਬਲਦੇਵ ਸਿੰਘ ਧਾਰੀਵਾਲ, ਬੂਟਾ ਸਿੰਘ ਮੋਦੇ, ਮਾਨ ਸਿੰਘ ਮੁਹਾਵਾ, ਪ੍ਰਮਜੀਤ ਸਿੰਘ ਘਰਿੰਡੀ ਆਦਿ ਨੇ ਵੀ ਸੰਬੋਧਨ ਕੀਤਾ |

Scroll To Top