
ਤਰਨ ਤਾਰਨ, 29 ਮਈ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਦਾ ਇੱਕ ਮੀਟਿੰਗ ਪਿੰਡ ਖੱਬੇ ‘ਚ ਦੇ ਗੁਰਦੁਆਰਾ ਸਾਹਿਬ ‘ਚ ਸੁਰਿੰਦਰ ਸਿੰਘ ਖੱਬਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਜੁੜੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਰੇਸ਼ਮ ਸਿੰਘ ਫੈਲੋਕੇ, ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਮੀਚ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਲੇ ਕਾਨੂੰਨ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸੱਤਾਂ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਅਦਾਰਿਆਂ ਦਾ ਤੇਜੀ ਨਾਲ ਨਿਜੀਕਰਨ ਕਰਨਾ, ਸਰਕਾਰੀ ਹਸਪਤਾਲ, ਸਰਕਾਰੀ ਸਕੂਲ, ਬਿਜਲੀ ਬੋਰਡ, ਰੇਲਵੇ, ਹਵਾਈ ਅੱਡੇ, ਕਾਰਪੋਰੇਟ ਘਰਾਣਿਆਂ ਨੂੰ ਫਾਇਦੇ ਪੁਚਾਉਣ ਲਈ ਵੇਚੇ ਜਾ ਰਹੇ ਹਨ। ਦੂਜੇ ਪਾਸੇ ਦੇਸ਼ ਦੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਛੇ ਮਹੀਨੇ ਤੋਂ ਲਗਾਤਾਰ ਦਿੱਲੀ ਦੀਆਂ ਸੜਕਾਂ ਘੇਰ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਕਰਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫੇਲ੍ਹ ਕਰਕੇ ਹਰ ਹਾਲਤ ਵਿੱਚ ਕਾਲੇ ਕਾਨੂੰਨ ਰੱਦ ਕਰਾਕੇ ਹੀ ਕਿਸਾਨ ਮਜ਼ਦੂਰ ਦਿੱਲੀ ਤੋਂ ਵੱਪਸ ਪਰਤਣਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਜਵੰਦਾ, ਮੰਗਲ ਸਿੰਘ, ਸੁਖਦੇਵ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ 17 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸੁਰਿੰਦਰ ਸਿੰਘ ਖੱਬੇ ਪ੍ਰਧਾਨ, ਕ੍ਰਿਪਾਲ ਸਿੰਘ ਸਕੱਤਰ, ਹਰਦੇਵ ਸਿੰਘ, ਜਗਤਾਰ ਸਿੰਘ, ਸੁਖਵੰਤ ਸਿੰਘ ਮੀਤ ਪ੍ਰਧਾਨ, ਅਮਰੀਕ ਸਿੰਘ ਖ਼ਜ਼ਾਨਚੀ, ਸਕੱਤਰ ਸਿੰਘ ਪ੍ਰੈਸ ਸਕੱਤਰ, ਗੁਰਲਖਣ ਸਿੰਘ ਜਾਇੰਟ ਸਕੱਤਰ ਤੋਂ ਇਲਾਵਾ ਹੀਰਾ ਸਿੰਘ, ਰਘਬੀਰ ਸਿੰਘ, ਅਵਤਾਰ ਸਿੰਘ, ਸੁਖਵੰਤ ਸਿੰਘ, ਜਸਵੰਤ ਸਿੰਘ, ਗੁਰਪ੍ਰਤਾਪ ਸਿੰਘ, ਮਲੂਕ ਸਿੰਘ, ਸੁਖਵੰਤ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਹਰਦੇਵ ਸਿੰਘ, ਹਰਵੰਤ ਸਿੰਘ, ਚਰਨਜੀਤ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਆਦਿ ਚੁਣੇ ਗਏ।