ਦਿੜ੍ਹਬਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ ‘ਤੇ ਵਾਤਾਵਰਨ ਅਤੇ ਨਸ਼ਿਆਂ ਦੇ ਮੁੱਦੇ ‘ਤੇ 31 ਜੁਲਾਈ ਨੂੰ ਸੁਨਾਮ ਵਿਖੇ ਇੱਕ ਸੂਬਾ ਪੱਧਰੀ ਸੈਮੀਨਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਸਾਂਝੀ ਮੀਟਿੰਗ ਇੱਥੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ‘ਚ ਸੁਨਾਮ ਵਿਖੇ ਹੋ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਨੂੰ ਉਚੇਚੇ ਤੌਰ ‘ਤੇ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਬਟਾਲਾ ਨੇ ਸੰਬੋਧਨ ਕੀਤਾ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਭਰੋਸਾ ਦਿੱਤਾ ਕਿ ਸੈਮੀਨਾਰ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੀਟਿੰਗ ਵਿਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਸੁਰੇਸ਼ ਸਮਾਣਾ, ਸੰਦੀਪ ਮਾਨਸਾ, ਰਵੀ ਸਰਦੂਲਗੜ੍ਹ, ਜਮਹੂਰੀ ਕਿਸਾਨ ਸਭਾ ਦੇ ਆਗੂ ਭੀਮ ਸਿੰਘ ਆਲਮਪੁਰ, ਭੀਮ ਸਿੰਘ ਦਿੜ੍ਹਬਾ, ਦਰਸ਼ਨ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪੂਰਨ ਚੰਦ ਸਮੇਤ ਹੋਰ ਸਾਥੀ ਹਾਜਰ ਹੋਏ।