
ਡੇਹਲੋਂ, 8 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ੇਸ਼ ਫ੍ਰੀ ਮੈਡੀਕਲ ਕੈਂਪ 10 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਕਾਲਖ, ਡਾ. ਭਗਵੰਤ ਸਿੰਘ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਇਹ ਕੈਂਪ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਸੰਯੁਕਤ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਕੁਲਵੰਤ ਸਿੰਘ (ਐਮਡੀ ਮੈਡੀਸਨ) ਤੇ ਡਾ. ਹਰਜੋਤ ਸਿੰਘ (ਐਮਡੀ) ਅਤੇ ਡਾ. ਟੀਐਸ ਕਲੇਰ ਮਰੀਜ਼ਾਂ ਦਾ ਚੈੱਕਅਪ ਕਰਨਗੇ। ਇਸ ਮੌਕੇ ਦਿਲ, ਸ਼ੂਗਰ ਦੀਆਂ ਬਿਮਾਰੀਆਂ ਦੇ ਸਾਰੇ ਟੈਸਟ ਤੇ ਦਵਾਈਆਂ ਫ੍ਰੀ ਦਿੱਤੀਆਂ ਜਾਣਗੀਆਂ।
ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ ਤੇ ਅਮਨਦੀਪ ਕੌਰ ਨੇ ਕੀਤੀ। ਅੱਜ ਦੇ ਧਰਨੇ ਤੇ ਕਾਕਾ ਜੁਗਾਦਿ ਸਿੰਘ ਦੇ ਜਨਮ ਦਿਨ ਮੌਕੇ ਉਹਨਾਂ ਦੀ ਦਾਦੀ ਜਗਦੀਸ਼ ਕੌਰ ਨਾਰੰਗਵਾਲ ਨੇ ਲੱਡੂ ਵੀ ਵੰਡੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਦਵਿੰਦਰ ਸਿੰਘ,ਮਲਕੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਗੁਰਜੀਤ ਸਿੰਘ ਪੰਮੀ, ਰਘਵੀਰ ਸਿੰਘ ਆਸੀ, ਕਰਮ ਸਿੰਘ ਗਰੇਵਾਲ਼, ਬਲਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।