ਡੇਹਲੋ, 10 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੌਹੀ ਨੇ ਆਖਿਆ ਕਿ 11 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਵਿਰੁੱਧ ਜਗਰਾਓ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਮਹਾਪੰਚਾਇਤ ਹੋਵੇਗੀ। ਜਿਸ ਵਿੱਚ ਇਲਾਕੇ ਦੇ ਹਜ਼ਾਰਾਂ ਲੋਕ ਸ਼ਾਮਲ ਹੋਣਗੇ, ਜਿਸ ਕਾਰਨ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ।
ਅੱਜ ਦੇ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ, ਕੁਲਜੀਤ ਕੌਰ ਗਰੇਵਾਲ, ਅਮਨਦੀਪ ਕੌਰ, ਰਜਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਗੁਰਮੇਲ ਸਿੰਘ ਰੂਮੀ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਮਹਿੰਦਰ ਸਿੰਘ, ਰਜਿੰਦਰ ਕੌਰ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ, ਹਰਬਿਲਾਸ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ, ਭਗਵੰਤ ਸਿੰਘ, ਮਲਕੀਤ ਸਿੰਘ, ਚਤਰ ਸਿੰਘ, ਗੁਲਜਾਰ ਸਿੰਘ, ਬਾਬਾ ਬਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ ਭੋਮਾ, ਧਰਮਿੰਦਰ ਸਿੰਘ, ਪੰਚ ਸਤਵੰਤ ਸਿੰਘ, ਹਰਜਿੰਦਰ ਸਿੰਘ, ਮੋਹਨ ਸਿੰਘ, ਸੁਖਦੇਵ ਸਿੰਘ, ਮਾ. ਗੁਰਨਾਮ ਸਿੰਘ, ਹਰਦੇਵ ਸਿੰਘ, ਕਲੈਕਟਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਬੱਲੋਵਾਲ, ਅਵਤਾਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
