Now Reading
13 ਨਵੰਬਰ ਨੂੰ ਝਬਾਲ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ

13 ਨਵੰਬਰ ਨੂੰ ਝਬਾਲ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ

ਝਬਾਲ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਹੇਠ ਝਬਾਲ ਵਿਖੇ 13 ਨਵੰਬਰ ਨੂੰ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ| ਆਰ.ਐੱਮ.ਪੀ.ਆਈ. ਦੇ ਸੂਬਾ ਕਮੇਟੀ ਮੈਂਬਰ ਜਸਪਾਲ ਸਿੰਘ ਝਬਾਲ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ| ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ਵਿਚ ਪਿਸ ਰਹੇ ਹਨ ਤੇ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਦਰਿਆ ਵਿਚ ਵਹਿੰਦੀ ਜਾ ਰਹੀ ਹੈ| ਉਨ੍ਹਾਂ ਨੇ 13 ਨਵੰਬਰ ਨੂੰ ਝਬਾਲ ਤੇ 10 ਦਸੰਬਰ ਨੂੰ ਕਿਰਤੀਆਂ ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ| ਇਸ ਮੌਕੇ ਬਲਦੇਵ ਸਿੰਘ ਪੰਡੋਰੀ, ਹਰਦੀਪ ਸਿੰਘ ਰਸੂਲਪੁਰ, ਦਿਲਬਾਗ ਸਿੰਘ ਕੋਟ, ਹਰਦੀਪ ਸਿੰਘ ਦੋਦੇ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ|

Scroll To Top