Now Reading
139ਵੇ ਦਿਨ ਵੀ ਸੰਯੁਕਤ ਕਿਸਾਨ ਮੋਰਚੇ ਦਾ ਕਾਲੇ ਕਾਨੂੰਨਾਂ ਤੇ ਮੋਦੀ ਸਰਕਾਰ ਵਿਰੁੱਧ ਧਰਨਾ ਲਗਾਤਾਰ ਜਾਰੀ

139ਵੇ ਦਿਨ ਵੀ ਸੰਯੁਕਤ ਕਿਸਾਨ ਮੋਰਚੇ ਦਾ ਕਾਲੇ ਕਾਨੂੰਨਾਂ ਤੇ ਮੋਦੀ ਸਰਕਾਰ ਵਿਰੁੱਧ ਧਰਨਾ ਲਗਾਤਾਰ ਜਾਰੀ

ਡੇਹਲੋ, 19 ਮਈ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਜਾਰੀ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਕੁਲਜੀਤ ਕੌਰ ਢਿੱਲੋ, ਮਹਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਮੁਨਾਫੇ ਹੋਰ ਵਧਾਉਣ ਲਈ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਦੇਸ਼ ਦੇ ਕਿਰਤੀ ਕਿਸਾਨ ਲਾਗੂ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵਈਏ ਕਾਰਨ ਲੋਕਾਂ ਨੂੰ ਵਰ੍ਹਦੀ ਗਰਮੀ ਵਿੱਚ ਸੜਕਾਂ ‘ਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਜਿਸ ਦਾ ਮੋਦੀ ਨੂੰ ਖਮਿਆਜਾ ਸੱਤਾ ਤੋਂ ਬਾਹਰ ਹੋ ਕੇ ਭੁਗਤਣਾ ਪਵੇਗਾ। ਉਹਨਾ ਇਹ ਵੀ ਕਿਹਾ ਕਿ ਕਿਰਤੀ ਕਿਸਾਨ ਸੰਘਰਸ਼ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਕੁਲਜੀਤ ਕੌਰ ਗਰੇਵਾਲ, ਗੁਰਮੀਤ ਕੌਰ, ਪਰਮਜੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਬਲਜੀਤ ਸਿੰਘ ਖੱਟੜਾ, ਕਰਨੈਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਸਾਬਕਾ ਐਮਸੀ ਹਰਭਜਨ ਸਿੰਘ ਸਦੀਲਾ, ਜਗਮੇਲ ਸਿੰਘ ਮਲੌਦ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾ, ਕਾਕਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਗੁਰਦੇਵ ਸਿੰਘ ਆਸੀ, ਹਰਵਿੰਦਰ ਸਿੰਘ, ਲਾਡੀ ਕਿਲ੍ਹਾ ਰਾਏਪੁਰ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਗੁਰਮੀਤ ਸਿੰਘ ਕਿਲ੍ਹਾ ਰਾਏਪੁਰ, ਮਹਿੰਦਰ ਸਿੰਘ, ਸਵਰਨਜੀਤ ਸਿੰਘ ਕਾਕਾ, ਪਰਮਿੰਦਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਬਿਕਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਗਿਆਨ ਸਿੰਘ ਰੁੜਕਾ, ਗੁਰਦੀਪ ਸਿੰਘ ਜਰਖੜ੍ਹ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Scroll To Top