ਡੇਹਲੋ, 12 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- “ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਮੋਰਚੇ ਤੇ 13 ਅਪ੍ਰੈਲ ਨੂੰ ਜਲ੍ਹਿਆਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ ਸੰਵਿਧਾਨ ਬਚਾਓ ਦਿਹਾੜਾ ਮਨਾਇਆ ਜਾਵੇਗਾ। ਕਿਉਂਕਿ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਬਦਲ ਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨੀਤੀਆ ਬਣਾਉਣਾ ਚਾਹੁੰਦੀ ਹੈ। ਜਿਸ ਨੂੰ ਦੇਸ਼ ਦੇ ਕਿਰਤੀ ਕਿਸਾਨ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। 14 ਅਪ੍ਰੈਲ ਨੂੰ ਵੱਖ-ਵੱਖ ਜਥੇਬੰਦੀਆਂ ਦੇ ਜਿੱਥੇ ਆਗੂ ਇਸ ਮੌਕੇ ਤੇ ਸੰਬੋਧਨ ਕਰਨਗੇ ਉਥੇ ਡਾ. ਸੋਮਪਾਲ ਹੀਰਾਂ ਆਪਣਾ ਪ੍ਰਸਿੱਧ ਨਾਟਕ “ਸੰਵਿਧਾਨ ਖ਼ਤਰੇ ਵਿੱਚ ਹੈ” ਵੀ ਪੇਸ਼ ਕਰੇਗਾ।” ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਹੇ। ਅੱਜ ਦੇ ਧਰਨੇ ਦੀ ਪ੍ਰਧਾਨਗੀ ਡਾ. ਗਗਨਦੀਪ ਕੌਰ, ਕੁਲਜੀਤ ਕੌਰ ਗਰੇਵਾਲ਼, ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਮਹਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਮਹਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਹਰਵਿੰਦਰ ਸਿੰਘ, ਹਰਭਜਨ ਸਿੰਘ ਸਦੀਲਾ ਸਾਬਕਾ ਐਮ ਸੀ, ਜਗਮੋਹਣ ਸਿੰਘ ਮਲੌਦ ਰੌੜੀਆ, ਤਰਲੋਚਨ ਸਿੰਘ, ਕੁਲੈਕਟਰ ਸਿੰਘ ਨਾਰੰਗਵਾਰ, ਧਰਮਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਜਰਨੈਲ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ ਧੂਰਕੋਟ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਜਗਮੇਲ ਸਿੰਘ ਮਲੌਦ ਰੌੜੀਆ, ਹਰਭਜਨ ਸਿੰਘ ਸਦੀਲਾ, ਬਲਜੀਤ ਸਿੰਘ ਸਾਇਆ, ਦਵਿੰਦਰ ਸਿੰਘ ਨਾਰੰਗਵਾਲ, ਮਹਿੰਦਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਕਰਨੈਲ ਸਿੰਘ, ਸ਼ਿਦਰਪਾਲ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਉਜਾਗਰ ਸਿੰਘ, ਰਜਿੰਦਰ ਸਿੰਘ ਭੰਡਾਰੀ, ਦਿਲਬਾਗ ਸਿੰਘ ਡਾਗੋ, ਕਰਨੈਲ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।
