
ਕੋਟਕਪੂਰਾ, 7 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਮੰਡੀ ਬੋਰਡ ਦੀ ਮੈਨੇਜਮੈਂਟ ਵਲੋਂ ਜਿਸ ਢੰਗ ਨਾਲ ਜ਼ਲੀਲ ਕੀਤਾ ਜਾ ਰਿਹਾ, ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਸਾਂਝੀ ਸੰਘਰਸ਼ ਕਮੇਟੀ ਵਲੋਂ ਅਗਲੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਹੋਏ ਵਰਿੰਦਰਪਾਲ ਸਿੰਘ ਪੁਰੀ ਨੇ ਦੱਸਿਆ ਕਿ ਕਮੇਟੀ ਦੇ ਫ਼ੈਸਲੇ ਮੁਤਾਬਿਕ 26 ਜੁਲਾਈ ਨੂੰ ਹੈੱਡ ਮੋਹਾਲੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਧਰਨੇ ਦੌਰਾਨ ਮੁਲਾਜ਼ਮ ਆਪਣੇ ਰੋਹ ਦਾ ਪ੍ਰਗਟਾਵਾ ਕਰੇਗਾ।