Now Reading
26 ਮਈ ਨੂੰ ਕਾਲਾ ਦਿਵਸ ਮਨਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀਆ ਤਿਆਰੀਆਂ ਜੋਰਾਂ ‘ਤੇ

26 ਮਈ ਨੂੰ ਕਾਲਾ ਦਿਵਸ ਮਨਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀਆ ਤਿਆਰੀਆਂ ਜੋਰਾਂ ‘ਤੇ

ਡੇਹਲੋ, 23 ਮਈ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਜਰਨੈਲ ਕੌਰ, ਅਮਨਦੀਪ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਅੱਜ ਅੰਦੋਲਨਕਾਰੀਆ ਨੇ ਮੇਨ ਸੜਕ ‘ਤੇ ਖੜ੍ਹੇ ਹੋ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਆਖਿਆਂ ਕਿ ਦਿੱਲੀ ਦੇ ਬਾਰਡਰਾਂ ‘ਤੇ ਲਗਾਏ ਗਏ ਮੋਰਚਿਆਂ ਦੇ 26 ਮਈ ਨੂੰ ਛੇ ਮਹੀਨੇ ਪੂਰੇ ਹੋਣ ਅਤੇ ਮੋਦੀ ਦੀ ਫਾਸ਼ੀਵਾਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ‘ਤੇ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਅਤੇ ਘਰਾਂ, ਗੱਡੀਆਂ ‘ਤੇ ਕਾਲੇ ਝੰਡੇ ਲਹਿਰਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਇਲਾਕੇ ਦੇ ਪਿੰਡਾਂ ਕਸਬਿਆਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਐਕਸ਼ਨ ਵਿੱਚ ਕਿਰਤੀ ਕਿਸਾਨ ਪੂਰੇ ਉਤਸ਼ਾਹ ਨਾਲ ਭਾਗ ਲੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਪਰਮਜੀਤ ਕੌਰ, ਮੋਨਿਕਾ ਢਿੱਲੋ, ਪਰਮਜੀਤ ਕੌਰ ਜੜਤੌਲੀ, ਗੁਰਮੀਤ ਕੌਰ, ਪਰਮਜੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਕਰਨੈਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਮਨਜੀਤ ਸਿੰਘ ਗੁੱਜਰਵਾਲ, ਸਾਬਕਾ ਐਮਸੀ ਹਰਭਜਨ ਸਿੰਘ ਸਦੀਲਾ, ਜਗਮੇਲ ਸਿੰਘ ਮਲੌਦ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾ, ਕਾਕਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਗੁਰਦੇਵ ਸਿੰਘ ਆਸੀ, ਹਰਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ ਸਾਇਆ, ਰਣਧੀਰ ਸਿੰਘ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਕਿਲ੍ਹਾ ਰਾਏਪੁਰ, ਮਹਿੰਦਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਬਿਕਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਜੱਗਾਂ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਗੁਰਦੀਪ ਸਿੰਘ ਜਰਖੜ੍ਹ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Scroll To Top