
ਫਿਲੌਰ, 20 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਕਿਸਾਨੀ ਬਿੱਲਾਂ ਨੂੰ ਵਾਪਿਸ ਕਰਾਉਂਣ ਲਈ ਸਯੁੰਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਨੂੰ ਸਫਲ ਬਣਾਉਂਣ ਲਈ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵਲੋਂ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਾਥੀ ਸੰਤੋਖ ਸਿੰਘ ਬਿਲਗਾ ਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਕਾਮਰੇਡ ਜਰਨੈਲ ਫਿਲੌਰ ਨੇ ਕਿਹਾ ਕਿ ਬੰਦ ਦੇ ਸਮਰਥਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮੇਂ ਸਾਥੀ ਕੁਲਦੀਪ ਫਿਲੌਰ ਤੇ ਪਰਮਜੀਤ ਰੰਧਾਵਾ ਨੇ ਕਿਹਾ ਕਿ ਬੰਦ ਦੀ ਤਿਆਰੀ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸਮੇਂ ਪਰਮਜੀਤ ਸਿੰਘ ਬੋਪਾਰਾਏ, ਹਰਦੇਵ ਸਿੰਘ ਘੁੜਕਾ, ਕੁਲਜੀਤ ਸਿੰਘ ਫਿਲੌਰ, ਮਾ ਹੰਸ ਰਾਜ, ਸਰਪੰਚ ਮੁਕੇਸ਼ ਕੁਮਾਰ ਕਾਹਨਾਂ ਢੇਸੀਆਂ ਆਦਿ ਹਾਜ਼ਰ ਸਨ।