ਲੁਧਿਆਣਾ, 14 ਮਾਰਚ (ਸੰਗਾਰਮੀ ਲਹਿਰ ਬਿਊਰੋ)- ਪੀਆਰਟੀਸੀ ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਸੂਬਾ ਪੱਧਰੀ ਮੀਟਿੰਗ ਰੇਲਵੇ ਯੂਨੀਅਨ ਦਫਤਰ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬਰਾਡ਼ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਵਿਸ਼ੇਸ਼ ਤੌਰ ਤੇ ਸੀ ਟੀ ਯੂ ਦੇ ਸੂਬਾ ਪ੍ਰਧਾਨ ਵਿਜੈ ਮਿਸ਼ਰਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਸੂਬਾਈ ਸਕੱਤਰ ਜਤਿੰਦਰ ਕੁਮਾਰ ਹਾਜ਼ਰ ਹੋਏ ।ਮੀਟਿੰਗ ਵਿੱਚ ਸਾਥੀ ਵਿਜੇ ਮਿਸ਼ਰਾ ਨੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਬਾਰੇ 04 ਅਪ੍ਰੈਲ ਨੂੰ ਲੁਧਿਆਣਾ ਵਿਖੇ ਸੀ ਟੀ ਯੂ ਪੰਜਾਬ ਵੱਲੋਂ ਭਾਰੀ ਕਨਵੈਨਸ਼ਨ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਪੀਆਰਟੀਸੀ ਇੰਪਲਾਈਜ਼ ਯੂਨੀਅਨ ਆਜ਼ਾਦ ਵੱਲੋਂ 27 ਮਾਰਚ ਨੂੰ ਬਰਨਾਲਾ ਵਿਖੇ ਭਰਵੀਂ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਨਿੱਜੀਕਰਨ ਦਾ ਵਿਰੋਧ, ਕੱਚੇ ਮੁਲਾਜ਼ਮ ਪੱਕੇ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ, ਅਤੇ ਰੋਡਵੇਜ਼ ਦੇ ਆਧਾਰ ਤੇ ਪੀਆਰਟੀਸੀ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵੀ ਵਾਧਾ ਕਰਨਾ ਆਦਿ ਮੰਗਾਂ ਤੇ ਆਧਾਰਿਤ ਕੀਤੀ ਜਾਵੇਗੀ । ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 15 ਮਾਰਚ ਨੂੰ ਨਿੱਜੀਕਰਨ ਦੇ ਖ਼ਿਲਾਫ਼ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਵੱਲੋਂ ਹੋ ਰਹੇ ਵਿਰੋਧ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ । 25 ਮਾਰਚ ਨੂੰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਠਿੰਡਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਵੀ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਅਤੇ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ।
ਇਸ ਸਮੇਂ ਆਗੂਆਂ ਵੱਲੋਂ ਜਥੇਬੰਦੀ ਦੇ ਵਰਕਰਾਂ ਨਾਲ ਆਪਣੀ ਮੈਂਬਰਸ਼ਿਪ ਵਧਾਉਣ ਅਤੇ ਅਦਾਰੇ ਅੰਦਰ ਸਾਂਝੇ ਘੋਲਾਂ ਨੂੰ ਉਭਾਰਨ ਅਤੇ ਤਿੱਖੇ ਕਰਨ ਲਈ ਵਿਚਾਰ ਚਰਚਾ ਕੀਤੀ ਗਈ । ਇਸ ਸਮੇਂ ਹੋਰਨਾਂ ਤੋਂ ਇਲਾਵਾ ਸੂਬਾਈ ਜਨਰਲ ਸਕੱਤਰ ਬਵਲਜੀਤ ਸਿੰਘ ਢਿੱਲੋਂ ਲੁਧਿਆਣਾ, ਰਾਜਬੀਰ ਸਿੰਘ ਬੁਢਲਾਡਾ, ਰਵਿੰਦਰ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਬਰਨਾਲਾ , ਜਸਪਾਲ ਸ਼ਰਮਾ ਲੁਧਿਆਣਾ , ਦਲਜੀਤ ਸਿੰਘ ਫ਼ਰੀਦਕੋਟ , ਸੁਖਰਾਜ ਸਿੰਘ ਲੁਧਿਆਣਾ ,ਭਰਪੂਰ ਸਿੰਘ ਬਰਨਾਲਾ, ਮਨਦੀਪ ਸਿੰਘ ਬਰਨਾਲਾ, ਹਰਜਿੰਦਰ ਸਿੰਘ ਕਪੂਰਥਲਾ, ਲਖਵਿੰਦਰ ਸਿੰਘ ਕਪੂਰਥਲਾ, ਕਰਮਜੀਤ ਸਿੰਘ ਪਟਿਆਲਾ ਆਦਿ ਆਗੂ ਹਾਜ਼ਰ ਸਨ ।
