Now Reading
45ਵਾਂ ਜਥਾ ਦਿੱਲੀ ਲਈ ਹੋਇਆ ਰਵਾਨਾ

45ਵਾਂ ਜਥਾ ਦਿੱਲੀ ਲਈ ਹੋਇਆ ਰਵਾਨਾ

ਕਲਾਨੌਰ ,7 ਅਗਸਤ (ਸੰਗਰਾਮੀ ਲਹਿਰ ਬਿਊਰੋ)- ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਜਮਹੂਰੀ ਕਿਸਾਨ ਸਭਾ ਦੇ ਸੀਨੀਅਰ ਨੇਤਾ ਕਾਮਰੇਡ ਜਗਜੀਤ ਸਿੰਘ ਗੋਰਾਇਆ, ਕਾਮਰੇਡ ਹਰਜੀਤ ਸਿੰਘ ਕਾਹਲੋਂ ਅਤੇ ਕਾਮਰੇਡ ਨਿਰਮਲ ਸਿੰਘ ਬਿੱਟੂ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਸਰਹੱਦੀ ਬਲਾਕ ਕਲਾਨੌਰ ਦੇ ਪਿੰਡਾਂ ਸੇਖ ਕਬੀਰ, ਸਾਹਲੇ ਚੌਕ, ਛੋਹਣ, ਜੀਓ ਜਲਾਈ ਦੇ ਕਿਸਾਨਾਂ ਦਾ 45ਵਾਂ ਜਥਾ ਕਿਸਾਨ ਆਗੂ ਹਰਭਜਨ ਸਿੰਘ, ਡਾ. ਜੋਗਿੰਦਰ ਸਿੰਘ ਅਤੇ ਬਲਕਾਰ ਸਿੰਘ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਸੀਨੀਅਰ ਕਿਸਾਨ ਨੇਤਾ ਕਾਮਰੇਡ ਜਗਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਅੰਦਰ ਖੇਤੀ ਵਿਰੋਧੀ ਕਾਲੇ ਕਾਨੂੰਨ ਅਤੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਕੇ ਦੇਸ਼ ਨੂੰ ਗੁਲਾਮੀ ਵੱਲ ਧੱਕਣ ਅਤੇ ਕਿਸਾਨੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ‘ਚ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਹੀਂ, ਉਨਾ ਸਮਾਂ ਸੰਘਰਸ਼ ਜਾਰੀ ਰਹੇਗਾ।

Scroll To Top