Now Reading
ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਸਾੜੀ

ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ – ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੀ ਕਰਜੇ ਮਾਫੀ ਲਈ ਮਾਨਸਾ ਵਿਖੇ ਰੱਖੇ ਸਮਾਗਮ ਸਮੇਂ ਫੇਰੀ ਦਾ ਵਿਰੋਧ ਕਰਦਿਆਂ ਪਿੰਡ ਭੁਪਾਲ ਕਲਾਂ, ਅਤਲਾ ਖੁਰਦ, ਅਤਲਾ ਕਲਾਂ ਅਤੇ ਫਫੜੇ ਭਾਈਕੇ ਦੇ ਕਿਸਾਨਾਂ ਵੱਲੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਸਰਕਾਰ ਖਿਲਾਫ ਜੋਰਦਾਰ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿਘ ਫਫੜੇ ਭਾਈਕੇ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਿਸਾਨਾਂ ਨਾਲ ਵਾਦਾ ਕੀਤਾ ਸੀ ਕਿ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣਦੀ ਹੈ ਤਾਂ ਉਹ ਕਿਸਾਨਾਂ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਕਰਜਿਆਂ ਉੱਪਰ ਲੀਕ ਮਾਰੇਗੀ ਪਰ ਹੁਣ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੋ ਮਹੀਨੇ ਪਹਿਲਾਂ ਸਰਵੇ ਕਰਵਾਕੇ ਦਸ ਲੱਖ ਢਾਈ ਹਜਾਰ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ ਇੱਕ ਲੱਖ ਢਾਈ ਹਜਾਰ ਕਿਸਾਨਾਂ ਦੀਆਂ ਹੀ ਲਿਸਟਾਂ ਜਾਰੀ ਕੀਤੀਆਂ ਗਈਆਂ ਹਨ। 8 ਲੱਖ 67 ਹਜਾਰ ਕਿਸਾਨਾਂ ਨੂੰ ਕਰਜਾ ਮਾਫੀ ਦੀ ਸਕੀਮ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ ਜਿਸ ਕਾਰਣ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਨੇ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹੇ ਸਮੁੱਚੇ ਕਰਜੇ ਖਤਮ ਕੀਤੇ ਜਾਣ ਅਤੇ ਕਰਜਿਆਂ ਵਿੱਚ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਅਤੇ ਕੁਰਕੀਆਂ ਬੰਦ ਕੀਤੀਆਂ ਜਾਣ। ਕਿਸਾਨਾਂ ਨੂੰ ਬਿਨਾਂ ਵਿਆਜ ਕਰਜੇ ਦਿੱਤੇ ਜਾਣ। ਇਸ ਮੌਕੇ ਜੰਟਾ ਸਿੰਘ ਅਲੀਸ਼ੇਰ ਕਲਾਂ, ਸੋਹਣਾ ਸਿੰਘ ਭੁਪਾਲ, ਗੁਰਮੇਲ ਸਿੰਘ ਭੁਪਾਲ, ਬੁਧੂ ਖਾਂ, ਮੱਘਰ ਸਿੰਘ ਅਤਲਾ ਕਲਾਂ, ਦਿਆਲ ਸਿੰਘ ਅਤਲਾ ਖੁਰਦ, ਸਤਪਾਲ ਸਿੰਘ, ਬਹਾਦਰ ਸਿੰਘ, ਜੁਗਰਾਜ ਸਿੰਘ ਆਦਿ ਆਗੂ ਹਾਜਰ ਸਨ। ਜਾਰੀ ਕਰਤਾ: ਇਕਬਾਲ ਸਿੰਘ ਫਫੜੇ ਭਾਈਕੇ ਜਿਲ੍ਹਾ ਪੈਸ ਸਕੱਤਰ 88476 98299

Scroll To Top