Now Reading
ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ

ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ

ਜਲੰਧਰ- ਆਪਣੀ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਗੋਰਮਿੰਟ ਟੀਚਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਜ਼ਿਲ੍ਹੇ ਦੇ 19 ਬਲਾਕਾਂ ਦੇ ਅਧਿਆਪਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਹਰ ਰੋਜ਼ ਭੁੱਖਣ ਭਾਣੇ ਬੈਠ ਕੇ ਆਪਣੀਆਂ ਤਨਖਾਹਾਂ ਮੰਗਣਗੇ। ਜਥੇਬੰਦੀ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਆਈਆਂ ਹਨ। ਸ੍ਰੀ ਫਿਲੌਰ ਨੇ ਦੱਸਿਆ ਕਿ ਪ੍ਰਾਇਮਰੀ ਸਿੱਖਿਆ ਦਫ਼ਤਰ ਜਲੰਧਰ ਨੇ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਘੱਟ ਰਕਮ ਭੇਜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਆਉਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ। ਕਰਨੈਲ ਫਿਲੌਰ ਨੇ ਦੱਸਿਆ ਕਿ ਜਲੰਧਰ ਦੇ 19 ਬਲਾਕ ਹਨ ਅਤੇ ਵਾਰੋ-ਵਾਰ ਹਰ ਰੋਜ਼ ਬਲਾਕਾਂ ਦੇ ਅਧਿਆਪਕ ਛੁੱਟੀਆਂ ਲੈ ਕੇ ਭੁੱਖ ਹੜਤਾਲ ’ਤੇ ਬੈਠਣਗੇ ਅਤੇ ਸੰਘਰਸ਼ ਜਾਰੀ ਕਰਨਗੇ। ਇਸ ਮੌਕੇ ਜਥੇਬੰਦੀ ਦੇ ਹੋਰ ਆਗੂ ਗਣੇਸ਼ ਭਗਤ, ਜਗਦੀਸ਼ ਕੁਮਾਰ, ਯਸ਼ਪਾਲ ਪੰਜਗੋਤਰਾ, ਮੁਲਖ ਰਾਜ, ਦਵਿੰਦਰ ਸਿੰਘ, ਭਰਤ ਭੂਸ਼ਨ, ਗੋਪਾਲ ਗੋਗਨਾ ਅਤੇ ਹੋਰ ਆਗੂ ਹਾਜ਼ਰ ਸਨ।

Scroll To Top