Now Reading
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ

ਮਜੀਠਾ- ਪਿੰਡ ਪੰਡੋਰੀ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕੱਤਰਤਾ ਹਰਜਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੋਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਟਰਪਈ ਨੇ ਦੱਸਿਆ ਕਿ ਕੇਂਦਰ ਦੀ ਨੋਟਬੰਦੀ ਤੇ ਜੀਐਸਟੀ ਨੇ ਛੋਟੇ ਕਾਰੋਬਾਰੀਆਂ ਦੇ ਧੰਦੇ ਤਬਾਹ ਕਰ ਦਿੱਤੇ ਹਨ। ਮੋਦੀ ਦੇ ਚਾਰ ਸਾਲਾ ਰਾਜ ’ਚ ਮੰਦਹਾਲੀ ਪੈਦਾ ਹੋਣ ਤੋਂ ਇਲਾਵਾ ਆਰਐਸਐਸ ਦੀ ਗੁੰਡਾਗਰਦੀ ਵਧੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੀ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਇਸ ਮੌਕੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਿੰਡ ਇਕਾਈ ਦੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਪੰਡੋਰੀ, ਮੀਤ ਪ੍ਰਧਾਨ ਲੱਖਾ ਸਿੰਘ, ਜਨਰਲ ਸੈਕਟਰੀ ਮੋਹਣ ਸਿੰਘ, ਖ਼ਜ਼ਾਨਚੀ ਰਘਬੀਰ ਸਿੰਘ, ਕਨਵੀਨਰ ਅਵਤਾਰ ਸਿੰਘ, ਜੁਗਿੰਦਰ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਤਜਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਚਰਨ ਸਿੰਘ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਮਹਿੰਦਰ ਸਿੰਘ, ਸੁਬੇਗ ਸਿੰਘ ਤੇ ਬਲਬੀਰ ਸਿੰਘ ਆਦਿ ਕਮੇਟੀ ਮੈਂਬਰ ਚੁਣੇ ਗਏ।

Scroll To Top