Now Reading
ਹਲਕਾ ਵਿਧਾਇਕ ਅਤੇ ਥਾਣਾ ਮੁਖੀ ਦਾ ਪੁਤਲਾ ਸਾੜਿਆ

ਹਲਕਾ ਵਿਧਾਇਕ ਅਤੇ ਥਾਣਾ ਮੁਖੀ ਦਾ ਪੁਤਲਾ ਸਾੜਿਆ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਪਿੰਡ ਅਲਾਦੀਨ ਪੁਰ ਵਿਖੇ ਥਾਣਾ ਮੁਖੀ ਚੋਹਲਾ ਸਾਹਿਬ ਅਤੇ ਹਲਕਾ ਵਿਧਾਇਕ ਦਾ ਪੁਤਲਾ ਸਾੜਿਆ ਗਿਆ। ਇਸ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਬੂਟਾ ਸਿੰਘ ਕੋਟ, ਜਮਹੂਰੀ ਕਿਸਾਨ ਸਭਾ ਦੇ ਆਗੂ ਡਾ. ਪਰਮਜੀਤ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸੁਖਵਿੰਦਰ ਸਿੰਘ ਰਾਜੂ ਆਦਿ ਨੇ ਕੀਤੀ। ਇਸ ਮੌਕੇ ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਆਗੂ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੇਲੋਕੇ ਨੇ ਕਿਹਾ ਕੇ ਚੋਹਲਾ ਸਾਹਿਬ ਥਾਣੇ ਦਾ ਮੁਖੀ ਕਨੂੰਨ ਦੀਆਂ ਧੱਜੀਆਂ ਉਡਾਉਂਦਾ ਲੋਕਾਂ ਨਾਲ ਜ਼ਿਆਦਤੀਆਂ ਕਰ ਰਿਹਾ ਹੈ। ਨਸ਼ੇ ਦੇ ਸਮਗਲਰਾਂ ‘ਤੇ ਕਾਰਵਾਈ ਕਰਨ ਦੀ ਥਾਂ ਕੁਝ ਆਦੀ ਨਸ਼ਈਆਂ ਉੱਪਰ ਵਧੇਰੇ ਮਾਤਰਾ ‘ਚ ਨਸ਼ੇ ਪਾ ਕੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਧੂਲ ਪਾ ਰਿਹਾ ਹੈ ਅਤੇ ਥਾਣਾ ਭ੍ਰਿਸ਼ਟਾਚਾਰ ਦਾ ਅੱਡਾ ਬਣਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਜੇ 7 ਜੂਨ ਤੱਕ ਇਨਸਾਫ਼ ਨਾ ਮਿਲਿਆ ਤਾਂ ਮੀਟਿੰਗ ਕਰਕੇ ਉੱਚ ਅਧਿਕਾਰੀਆਂ ਦੀ ਚੁੱਪ ਅਤੇ ਮਿਲੀ ਭਗਤ ਵਿਰੁੱਧ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗ ਬਹਾਦਰ ਸਿੰਘ, ਨਰਿੰਦਰ ਸਿੰਘ, ਸੁਰਜੀਤ ਸਿੰਘ ਤੁੜ, ਨਿਰੰਜਨ ਸਿੰਘ, ਗੁਰਦੇਵ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Scroll To Top