ਫਿਲੌਰ : ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਨੂੰ ਸਮ੍ਰਪਿਤ ਇਥੋਂ ਦੇ ਮੁਹੱਲਾ ਚੌਧਰੀਆਂ ਵਿਖੇ ਨਾਟਕ ਮੇਲਾ ਕਰਵਾਇਆ ਗਿਆ। ਜਿਸ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਸ਼ਮਸ਼ੇਰ ਸਿੰਘ ਬਟਾਲਾ ਨੇ ਸੰਬੋਧਨ ਕੀਤਾ। ਇਸ ਤੋਂ ਬਿਨ੍ਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਢੇਸੀ, ਜ਼ਿਲ੍ਹਾ ਸਕੱਤਰ ਅਜੈ ਫਿਲੌਰ, ਤਹਿਸੀਲ ਪ੍ਰਧਾਨ ਗੁਰਦੀਪ ਗੋਗੀ, ਤਹਿਸੀਲ ਸਕੱਤਰ ਮੱਖਣ ਸੰਗਰਾਮੀ ਨੇ ਸੰਬੋਧਨ ਕੀਤਾ।