Now Reading
ਸਾਮਰਾਜਵਾਦ ਖਿਲਾਫ ਆਰੰਭੀ ਜੰਗ ਅੰਤਿਮ ਸਾਹਾਂ ਤੱਕ ਲੜਨ ਦਾ ਐਲਾਨ

ਸਾਮਰਾਜਵਾਦ ਖਿਲਾਫ ਆਰੰਭੀ ਜੰਗ ਅੰਤਿਮ ਸਾਹਾਂ ਤੱਕ ਲੜਨ ਦਾ ਐਲਾਨ

ਬੰਗਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ .ਐਸ. ਐਫ) ਵਲੋਂ ਖਟਕੜ ਕਲਾਂ ਤੱਕ ਵੱਖ-ਵੱਖ ਥਾਵਾਂ ਤੋਂ ਆਰੰਭੇ ਮੋਟਰਸਾਈਕਲ ਮਾਰਚ ‘ਚ ਸ਼ਾਮਲ ਸੈਂਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ| ਮਾਰਚ ਦੀ ਅਗਵਾਈ ਮਨਜਿੰਦਰ ਢੇਸੀ, ਗੁਰਦੀਪ ਗੋਗੀ, ਦਲਵਿੰਦਰ ਕੁਲਾਰ, ਸਤਨਾਮ ਸੁੱਜੋ, ਬਹਾਦਰ ਜਗਤਪੁਰ ਨੇ ਕੀਤੀ | ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਸਕੱਤਰ ਸ਼ਮਸ਼ੇਰ ਬਟਾਲਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਅਜੈ ਫਿਲੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਸਾਮਰਾਜਵਾਦ ਖਿਲਾਫ ਆਰੰਭੀ ਜੰਗ ਅੰਤਿਮ ਸਾਹਾਂ ਤੱਕ ਲੜੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਨਕਲਾਬ ਜਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਦਾ ਨਾਹਰਾ ਦਿੱਤਾ ਸੀ ਪਰ ਦੇਸ਼ ਦੇ ਹਾਕਮ ਅਤੇ ਕੁੱਝ ਹੋਰ ਪਾਰਟੀਆਂ ਸਿਰਫ਼ ਇਨਕਲਾਬ ਜਿੰਦਾਬਾਦ ਦਾ ਨਾਅਰਾ ਲਗਾ ਕੇ ਸ਼ਹੀਦ ਭਗਤ ਸਿੰਘ ਨਾਲ ਧਰੋਹ ਕਮਾ ਰਹੀਆਂ ਹਨ | ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਸਕੱਤਰ ਸ਼ਮਸ਼ੇਰ ਬਟਾਲਾ ਨੇ ਕਿਹਾ ਕਿ ਨਿਜੀਕਰਨ, ਵਪਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਦੇਸ਼ ਅੰਦਰ ਸਿਖਿਆ ਨੂੰ ਅਮੀਰਾਂ ਵਾਸਤੇ ਰਾਖਵੀ ਕਰਕੇ ਗਰੀਬਾਂ ਦੇ ਬੱਚਿਆਂ ਨੂੰ ਅੱਖਰ ਵਿਹੁਣਾ ਰੱਖਿਆ ਜਾ ਰਿਹਾ ਹੈ | ਇਸ ਮੌਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਜ਼ੋਸ਼ ਭਰਪੂਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਮੱਖਣ ਫਿਲੌਰ, ਭਾਰਤੀ ਮਾਹੂੰਵਾਲ, ਜਰਨੈਲ ਜੈਲੀ, ਤਰਸੇਮ ਸ਼ਾਹਕੋਟ, ਸਨੀ ਫਿਲੌਰ, ਪ੍ਰਭਾਤ ਕਵੀ, ਆਸ਼ੂ ਫਿਲੌਰ, ਹਰਜੀਤ ਢੇਸੀ, ਗੁਰਵਿੰਦਰ ਜਗਤਪੁਰ, ਜਸਪਾਲ ਭੱਟੀ, ਸੁਨੀਲ ਭੈਣੀ, ਗੁਲਸ਼ਨ, ਸੁੱਖ ਸੰਗਤਪੁਰ ਆਦਿ ਆਗੂ ਵੀ ਹਾਜਰ ਸਨ |

Scroll To Top