
ਡੇਹਲੋ, 19 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਿਲ੍ਹਾ ਰਾਏਪੁਰ ਵਿਖੇ ਸਥਿਤ ਖੁਸ਼ਕ ਬੰਦਰਗਾਹ ‘ਤੇ ਲਗਾਤਾਰ ਘਿਰਾਓ ਜਾਰੀ ਹੈ। ਅੱਜ ਦੇ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ, ਰਣਜੀਤ ਕੌਰ, ਪਰਮਜੀਤ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਮੋਦੀ ਸਰਕਾਰ ਨੂੰ ਪਾਸ ਕੀਤੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਉਹਨਾ ਅੰਦੋਲਨ ਕਰ ਰਹੇ ਸੰਘਰਸ਼ਸ਼ੀਲ ਲੋਕਾਂ ਦੇ ਸਿਰੜ ਨੂੰ ਸਲਾਮ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਭਗਵੰਤ ਸਿੰਘ, ਗੁਲਜਾਰ ਸਿੰਘ (ਸਾਰੇ ਜੜਤੌਲੀ) ਗੁਰਚਰਨ ਸਿੰਘ, ਸੁਰਿੰਦਰ ਕੁਮਾਰ, ਮਹਿੰਦਰ ਸਿੰਘ, ਬਖਸੀਸ ਸਿੰਘ (ਸਾਰੇ ਕਿਲ੍ਹਾ ਰਾਏਪੁਰ) ਗੁਰਉਪਦੇਸ਼ ਸਿੰਘ, ਗੁਰਮੀਤ ਸਿੰਘ ਪੰਮੀ, ਸੁਖਦੇਵ ਸਿੰਘ ਭੋਮਾ, ਸੁਖਦੀਪ ਸਿੰਘ (ਸਾਰੇ ਘੁੰਗਰਾਣਾ) ਕਾ. ਰਣਜੀਤ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ (ਸਾਰੇ ਸਾਇਆ) ਨਾਜਰ ਸਿੰਘ, ਹਰਜਿੰਦਰ ਸਿੰਘ, ਮਦਨ ਲਾਲ, ਗੁਰਨਾਮ ਸਿੰਘ, ਜਗਜੀਤ ਸਿੰਘ (ਸਾਰੇ ਨਾਰੰਗਵਾਲ), ਹਰਪਾਲ ਸਿੰਘ ਕਾਲਖ ਆਦਿ ਹਾਜ਼ਰ ਸਨ।
