ਰਈਆ, 2 ਮਾਰਚ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਕੇਐਮਪੀ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸਦੀ ਤਿਆਰੀ ਲਈ ਅੱਜ ਇਥੇ ਜਮਹੂਰੀ ਕਿਸਾਨ ਸਭਾ, ਦਿਹਾਤੀ ਮਜਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਕਿ 5 ਮਾਰਚ ਨੂੰ ਤਹਿਸੀਲ ਬਾਬਾ ਬਕਾਲਾ ਸਾਹਿਬ ਤੋਂ ਵੱਡਾ ਜਥਾ ਰਵਾਨਾ ਹੋਵੇਗਾ।
