Now Reading
ਕਿਸਾਨ ਆਗੂ ਟਿਕੈਤ ‘ਤੇ ਹੋਏ ਹਮਲੇ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖਤ ਨਿੰਦਾ

ਕਿਸਾਨ ਆਗੂ ਟਿਕੈਤ ‘ਤੇ ਹੋਏ ਹਮਲੇ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖਤ ਨਿੰਦਾ

ਡੇਹਲੋ, 3 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਸੁਖਵਿੰਦਰ ਕੌਰ, ਮਹਿੰਦਰ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਤੇ ਬੀਜੇਪੀ ਦੇ ਗੁੰਡੇ ਅੰਦੋਲਨ ਨੂੰ ਖਤਮ ਕਰਵਾਉਣ ਲਈ ਕਿਸਾਨ ਆਗੂਆਂ ‘ਤੇ ਜਾਨਲੇਵਾ ਹਮਲੇ ਕਰਵਾ ਰਹੇ ਹਨ। ਇਨ੍ਹਾਂ ਹਮਲਿਆਂ ਦੀ ਨਿੰਦਿਆਂ ਕਰਦਿਆਂ ਉਨ੍ਹਾ ਕਿਹਾ ਕਿ ਕਿਸਾਨ ਆਪਣੀ ਜਾਨ ਦੀ ਬਾਜੀ ਲਗਾਕੇ ਵੀ ਇਸ ਅੰਦੋਲਨ ਨੂੰ ਜਿੱਤ ਤੱਕ ਲੈਕੇ ਜਾਣਗੇ। ਉਨ੍ਹਾ ਗੁੰਡਾ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਸਖਤ ਐਕਸ਼ਨ ਕੀਤੇ ਜਾਣਗੇ। ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਸਿਕੰਦਰ ਸਿੰਘ ਹਿਮਾਯੂਪੁੱਰ, ਜਸਮੇਲ ਸਿੰਘ ਮੇਲਾ ਬੀਲ੍ਹਾ, ਪੀਐਸਈਬੀ ਇੰਮਲਾਈਜ ਫੈਡਰੇਸ਼ਨ ਦੇ ਸਰਕਲ ਪ੍ਰਧਾਨ ਕਰਤਾਰ ਸਿੰਘ, ਸਕੱਤਰ ਕਰਨੈਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਹਰਜਿੰਦਰ ਸਿੰਘ, ਰਣਵੀਰ ਸਿੰਘ, ਧਰਮਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਜਰਨੈਲ ਸਿੰਘ, ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਚਰਨਜੀਤ ਸਿੰਘ, ਸ਼ਿੰਦਰਪਾਲ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਮਹਿੰਦਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਕਰਨੈਲ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਜੀਵਨ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਕਰਨੈਲ ਸਿੰਘ ਆਦਿ ਹਾਜ਼ਰ ਸਨ।

Scroll To Top