Now Reading
ਕਾਮਰੇਡ ਅਮਰੀਕ ਸਿੰਘ ਫਫੜੇ ਭਾਈ ਕੇ ਨੂੰ ਡੂੰਘਾ ਸਦਮਾ

ਕਾਮਰੇਡ ਅਮਰੀਕ ਸਿੰਘ ਫਫੜੇ ਭਾਈ ਕੇ ਨੂੰ ਡੂੰਘਾ ਸਦਮਾ


ਮਾਨਸਾ, 7 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮਾਨਸਾ ਜਿਲ੍ਹਾ ਕਮੇਟੀ ਦੇ ਜਨਰਲ ਸਕੱਤਰ ਸਾਥੀ ਅਮਰੀਕ ਸਿੰਘ ਫਫੜੇ ਭਾਈ ਕੇ ਦੇ ਵੱਡੇ ਭਰਾਤਾ ਮੁਖਤਿਆਰ ਸਿੰਘ ਦੇ ਦਿਹਾਂਤ ਦੀ ਦੁਖਦਾਈ ਸੂਚਨਾ ਮਿਲੀ ਹੈ। ਉਹ ਲੰਮੇ ਸਮੇਂ ਤੋਂ ਗੰਭੀਰ ਬੀਮਾਰ ਚੱਲੇ ਆ ਰਹੇ ਸਨ। ਪਰਿਵਾਰ ਦੀਆਂ ਅਣਥੱਕ ਕੋਸ਼ਿਸ਼ਾਂ ਅਤੇ ਹਰ ਸੰਭਵ ਡਾਕਟਰੀ ਇਲਾਜ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦਾ ਅੰਤਮ ਸੰਸਕਾਰ ਭਲਕੇ 8 ਅਪ੍ਰੈਲ ਨੂੰ ਸੁਭਾ 10 ਵਜੇ ਪਿੰਡ ਫਫੜੇ ਭਾਈ ਕੇ ਨੇੜੇ ਬੁਢਲਾਡਾ ਵਿਖੇ ਕੀਤਾ ਜਾਵੇਗਾ।
ਸ਼੍ਰੀ ਮੁਖਤਿਆਰ ਸਿੰਘ ਦੇ ਦੁਖਦਾਈ ਵਿਛੋੜੇ ‘ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐਮਪੀਆਈ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ, ਸਕੱਤਰ ਸਾਥੀ ਹਰਕੰਵਲ ਸਿੰਘ, ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ, ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ, ਬਠਿੰਡਾ-ਮਾਨਸਾ ਜਿਲ੍ਹਾ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਸਾਥੀ ਮਿੱਠੂ ਸਿੰਘ ਘੁੱਦ ਤੇ ਲਾਲ ਚੰਦ ਸਰਦੂਲਗੜ੍ਹ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ ਸਾਥੀ ਸਤਨਾਮ ਸਿੰਘ ਅਜਨਾਲਾ ਅਤੇ ਕੁਲਵੰਤ ਸਿੰਘ ਸੰਧੂ, ਜਿਲ੍ਹਾ ਪ੍ਰਧਾਨ ਸਾਥੀ ਛੱਜੂ ਰਾਮ ਰਿਸ਼ੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਸੰਵੇਦਨਾਵਾਂ ਸਾਂਝੀ ਕੀਤੀਆਂ ਹਨ।

Scroll To Top