Now Reading
14 ਅਪਰੈਲ ਮਸ਼ਾਲ ਮਾਰਚ ਕਰਕੇ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਉਣ ਦਾ ਸੱਦਾ

14 ਅਪਰੈਲ ਮਸ਼ਾਲ ਮਾਰਚ ਕਰਕੇ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਉਣ ਦਾ ਸੱਦਾ

ਜਲੰਧਰ, 7 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਜਨਰਲ ਬਾਡੀ ਮੀਟਿੰਗ ਮੁੱਖ ਦਫਤਰ ਜਲੰਧਰ ਵਿਖੇ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜਤਿੰਦਰ ਫਰੀਦਕੋਟ ਨੇ ਕੀਤੀ। ਇਸ ਮੌਕੇ ਸਭਾ ਦੇ ਸਾਬਕਾ ਜਨਰਲ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਹਿੱਸਾ ਲੈ ਕੇ ਸਾਬਿਤ ਕਰ ਦਿੱਤਾ ਕਿ ਭਗਤ ਸਿੰਘ ਦੇ ਵਾਰਸ ਸਰਮਾਏਦਾਰੀ ਪ੍ਰਬੰਧ ਦੇ ਖ਼ਿਲਾਫ਼ ਜਥੇਬੰਦ ਹੋ ਕੇ ਸੰਘਰਸ਼ ਨੂੰ ਜਿੱਤ ਦੀ ਪ੍ਰਾਪਤੀ ਤੱਕ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਹਰ ਫਰੰਟ ‘ਤੇ ਫੇਲ੍ਹ ਕੈਪਟਨ ਸਰਕਾਰ ਨੂੰ ਇਹ ਜਥੇਬੰਦ ਨੌਜਵਾਨ ਹੁਣ ਚੁਣੌਤੀ ਦੇ ਕੇ ਹੱਕੀ ਮੰਗਾਂ ਲਈ ਲਾਮਬੰਦੀ ਤੇਜ ਕਰਨਗੇ। ਇਸ ਮੌਕੇ ਸੂਬਾ ਵਿੱਤ ਸਕੱਤਰ ਸਾਥੀ ਮਨਜਿੰਦਰ ਸਿੰਘ ਢੇਸੀ ਨੇ ਮੀਟਿੰਗ ਦੇ ਫ਼ੈਸਲੇ ਜਾਰੀ ਕਰਦਿਆਂ ਦੱਸਿਆ ਕਿ ਦੇਸ਼ ਅੰਦਰ ਘੱਟ ਗਿਣਤੀਆਂ, ਦਲਿਤਾਂ ‘ਤੇ ਵੱਧ ਰਹੇ ਹਮਲਿਆਂ ਖਿਲਾਫ 14 ਅਪਰੈਲ ਨੂੰ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਨ ਮੌਕੇ ਸੂਬੇ ਅੰਦਰ ਮਸ਼ਾਲ ਮਾਰਚ ਕਰਕੇ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ‘ਚ ਸੋਧਾਂ ਦੇ ਖਿਲਾਫ 1 ਮਈ ਮਜ਼ਦੂਰ ਦਿਵਸ ਮੌਕੇ ਸੂਬੇ ਭਰ ‘ਚ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ। 24 ਮਈ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਅਤੇ ਸਭਾ ਦੇ ਸਥਾਪਨਾ ਦਿਨ ਮੌਕੇ ਸੂਬਾ ਪੱਧਰੀ ਕਨਵੈਨਸ਼ਨ ਜਲੰਧਰ ਵਿਖੇ ਕੀਤੀ ਜਾਵੇਗੀ। ਇਸ ਮੀਟਿੰਗ ਨੂੰ ਹੋਰਾਨਾ ਤੋਂ ਇਲਾਵਾ ਕੁਲਵੰਤ ਮੱਲੂਨੰਗਲ, ਮੱਖਣ ਸੰਗਰਾਮੀ, ਗੁਰਦੀਪ ਗੋਗੀ, ਧਰਮਿੰਦਰ ਸਿੰਬਲੀ, ਦੀਪਕ, ਖੁਸ਼ਪ੍ਰੀਤ ਕਲਾਨੌਰ, ਸੁਰੇਸ਼ ਸਮਾਣਾ, ਹਰਮੀਤ ਰਿੰਕਾ, ਸਨੀ ਜੱਸਲ, ਦਲਵਿੰਦਰ ਕੁਲਾਰ ਨੇ ਵੀ ਸੰਬੋਧਨ ਕੀਤਾ।

Scroll To Top