Now Reading
ਆਰਐਮਪੀਆਈ ਦੀ ਅਗਵਾਈ ਹੇਠ ਨਰੇਗਾ ਵਰਕਰਾਂ ਦੇ ਹੱਕ ‘ਚ ਧਰਨਾ ਲਗਾਇਆ

ਆਰਐਮਪੀਆਈ ਦੀ ਅਗਵਾਈ ਹੇਠ ਨਰੇਗਾ ਵਰਕਰਾਂ ਦੇ ਹੱਕ ‘ਚ ਧਰਨਾ ਲਗਾਇਆ

ਭਵਾਨੀਗੜ੍ਹ, 7 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਮਨਰੇਗਾ ਵਰਕਰਾਂ ਦੀਆਂ ਮੰਗਾਂ ਸਬੰਧੀ ਸਥਾਨਕ ਬੀਡੀਪੀਓ ਦਫਤਰ ਦਾ ਘਿਰਾਓ ਕੀਤਾ। ਇਸ ਉਪਰੰਤ ਨਾਅਰੇਬਾਜੀ ਕਰਦਿਆਂ ਬੀਡੀਪੀਓ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਊਧਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਕੰਮ ਕਰਦੇ ਮਨਰੇਗਾ ਵਰਕਰਾਂ ਨੂੰ ਸਹੀ ਰੁਜ਼ਗਾਰ ਨਾ ਦੇ ਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਮਨਰੇਗਾ ਵਰਕਰਾਂ ਦੀਆਂ ਹੱਕੀ ਮੰਗਾਂ ਲਈ ਇਹ ਸੰਘਰਸ ਕਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਚਿਰ ਮਨਰੇਗਾ ਵਰਕਰਾਂ ਨੂੰ ਰੁਜ਼ਗਾਰ, ਬਕਾਏ ਸਮੇਤ ਹੋਰ ਮਸਲੇ ਹੱਲ੍ਹ ਨਹੀਂ ਕੀਤੇ ਜਾਂਦੇ ਉਨਾ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪਾਰਟੀ ਦੀ ਜ਼ਿਲ੍ਹਾ ਆਗੂ ਸੁਖਪਾਲ ਕੌਰ ਛਾਜਲੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਪਾਰਟੀ ਵਲੋਂ ਡੀਸੀ ਦਫ਼ਤਰ ਦਾ ਘਿਰਾਓ ਕਰ ਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸ਼ਿੰਦਰਪਾਲ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਜੰਗ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਘਿਰਾਓ ਦੌਰਾਨ ਵੱਡੀ ਗਿਣਤੀ ‘ਚ ਔਰਤਾਂ ਵੀ ਹਾਜ਼ਰ ਸਨ।

Scroll To Top