Now Reading
ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਔਰਤਾਂ ਨੇ ਵੰਗਾਰਿਆ

ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਔਰਤਾਂ ਨੇ ਵੰਗਾਰਿਆ

ਡੇਹਲੋ, 20 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਕਣਕਾਂ ਦੀ ਵਾਢੀ ‘ਚ ਰੁੱਝੇ ਵੀਰਾਂ ਦੀ ਥਾਂ ‘ਤੇ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਲਗਾਤਾਰ ਧਰਨੇ ਦੇ ਦਿਨ-ਰਾਤ ਦਾ ਮੋਰਚਾ ਸੰਭਾਲਣ ਤੋਂ ਬਾਅਦ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਵੰਗਾਰਦਿਆਂ ਆਖਿਆ ਕਿ ਉਹ ਜਲਦੀ ਨਾਲ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈ ਲੈਣ ਕਿਉਂਕਿ ਹੁਣ ਔਰਤਾਂ ਨੂੰ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੀ ਮਿਲੀ ਭੁਗਤ ਤੇ ਉਸ ਦੀਆ ਲੋਕ ਵਿਰੋਧੀ ਚਾਲਾ ਦੀ ਸਮਝ ਪੈ ਚੁੱਕੀ ਹੈ। ਉਹਨਾ ਕਿਹਾ ਕਿ ਜੇ ਸਰਕਾਰ ਨੇ ਅੰਦੋਲਨਕਾਰੀਆਂ ਦੀ ਗੱਲ ਨਾ ਸੁਣੀ ਤਾਂ ਮੋਦੀ ਸਰਕਾਰ ਨੂੰ ਸੱਤਾ ਤੋਂ ਹੱਥ ਧੋਣੇ ਪੈਣਗੇ। ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਮਹਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਬਲਜੀਤ ਕੌਰ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਰਜਿੰਦਰ ਕੌਰ, ਪਰਮਜੀਤ ਕੌਰ, ਲਛਮੀ ਵਰਮਾ, ਸੁਖਵਿੰਦਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕੁਲੈਕਟਰ ਸਿੰਘ ਨਾਰੰਗਵਾਲ, ਲਾਡੀ ਕਿਲ੍ਹਾ ਰਾਏਪੁਰ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਜਗਮੇਲ ਸਿੰਘ ਮਲੌਦ ਰੌੜੀਆ, ਹਰਭਜਨ ਸਿੰਘ ਸਦੀਲਾ ਸਾਬਕਾ ਐਮ ਸੀ, ਬਲਜੀਤ ਸਿੰਘ ਸਾਇਆ, ਗੁਰਮੀਤ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਗੁਲਜਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਬਿਕਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ ਸਾਇਆ, ਸੰਪੂਰਨ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸ ਿਗਾਰਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ ਭੰਡਾਰੀ, ਕਰਨੈਲ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।

Scroll To Top