Now Reading
ਸੰਯੁਕਤ ਕਿਸਾਨ ਮੋਰਚੇ ਨੇ ਕਾਲਾ ਦਿਨ ਮਨਾਉਣ ਲਈ ਕੀਤਾ ਲੋਕਾਂ ਦਾ ਕੀਤਾ ਧੰਨਵਾਦ

ਸੰਯੁਕਤ ਕਿਸਾਨ ਮੋਰਚੇ ਨੇ ਕਾਲਾ ਦਿਨ ਮਨਾਉਣ ਲਈ ਕੀਤਾ ਲੋਕਾਂ ਦਾ ਕੀਤਾ ਧੰਨਵਾਦ

ਡੇਹਲੋ, 27 ਮਈ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਦੌਰਾਨ 26 ਮਈ ਨੂੰ ਮਨਾਏ ਗਏ ਕਾਲੇ ਦਿਨ ‘ਤੇ ਇਲਾਕੇ ਦੇ ਕਿਰਤੀ ਕਿਸਾਨਾਂ ਵੱਲੋਂ ਕੀਤੀ ਭਰਵੀ ਸ਼ਮੂਲੀਅਤ ‘ਤੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਧੰਨਵਾਦ ਕੀਤਾ ਗਿਆ। ਅੱਜ ਦੇ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ, ਗੁਰਮੀਤ ਕੌਰ ਤੇ ਜਸਪ੍ਰੀਤ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕੱਲ੍ਹ ਦੇ ਕਾਲਾ ਦਿਨ ਮਨਾਉਣ ਦੇ ਐਕਸ਼ਨ ਨੇ ਸਾਬਤ ਕਰ ਦਿੱਤਾ ਹੈ ਕਿ ਅੰਦੋਲਨ ਕਰ ਰਹੇ ਲੋਕਾਂ ਦਾ ਮੋਦੀ ਸਰਕਾਰ ਖ਼ਿਲਾਫ਼ ਗੁੱਸਾ ਘਟਿਆ ਨਹੀਂ ਸਗੋਂ ਹੋਰ ਵਧਿਆ ਹੈ। ਲੋਕਾਂ ਨੇ ਆਪਣੇ ਘਰਾਂ, ਗੱਡੀਆਂ, ਦੁਕਾਨਾਂ ਉੱਪਰ ਕਾਲੇ ਝੰਡੇ ਲਗਾ ਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਨੂੰ ਸੁਨੇਹਾ ਦਿੱਤਾ ਹੈ ਕਿ ਜੇ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਲੋਕ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰ ਦੇਣਗੇ। ਉਹਨਾਂ ਇਸ ਮੌਕੇ ਤੇ ਰਾਜੇਸ਼ ਖੁੱਲਰ (ਜਪਾਨ) ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਲਈ ਨਗਦ ਸਹਾਇਤਾ ਭੇਜੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਕਰਨੈਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਦਰਸ਼ਨ ਸਿੰਘ ਛਪਾਰ, ਮਨਜੀਤ ਸਿੰਘ ਗੁੱਜਰਵਾਲ, ਸਾਬਕਾ ਐਮਸੀ ਹਰਭਜਨ ਸਿੰਘ ਸਦੀਲਾ, ਜਗਮੇਲ ਸਿੰਘ ਮਲੌਦ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾ, ਕਾਕਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਗੁਰਦੇਵ ਸਿੰਘ ਆਸੀ, ਹਰਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ ਸਾਇਆ, ਰਣਧੀਰ ਸਿੰਘ, ਗੁਰਉਪਦੇਸ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਕਿਲ੍ਹਾ ਰਾਏਪੁਰ, ਮਹਿੰਦਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਗੂੱਡੂ ਗਰੇਵਾਲ ਬਿਕਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ ਜਰਖੜ੍ਹ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Scroll To Top