Now Reading
ਕਿਸਾਨ ਮੋਰਚੇ ‘ਤੇ ਕੱਲ੍ਹ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਕਿਸਾਨ ਮੋਰਚੇ ‘ਤੇ ਕੱਲ੍ਹ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਗੁਰਦਾਸਪੁਰ, 30 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਰੇਲਵੇ ਸਟੇਸ਼ਨ ‘ਤੇ ਚਲਦੇ ਮੋਰਚੇ ਦੌਰਾਨ ਕੱਲ੍ਹ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। 302 ਦਿਨ੍ਹਾਂ ਤੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ 220ਵੇ2 ਜਥੇ ਦੇ ਰੂਪ ‘ਚ ਅੱਜ ਭੁੱਖ ਹੜਤਾਲ ਰੱਖੀ। ਜਿਸ ‘ਚ ਕਪੂਰ ਸਿੰਘ ਘੁੰਮਣ, ਪੂਰਨ ਚੰਦ ਬਰਿਆਰ, ਰਘਬੀਰ ਸਿੰਘ ਚਾਹਲ, ਕੁਲਵੰਤ ਸਿੰਘ ਲੰਗਾਹ, ਮਲਕੀਅਤ ਸਿੰਘ ਬੁਢਾਕੋਟ ਨੇ ਹਿੱਸਾ ਲਿਆ। ਇਸ ਮੌਕੇ ਕਿਸਾਨ ਆਗੂ ਮਲਕੀਅਤ ਸਿੰਘ ਬੁਢਾਕੋਟ ਦੇ ਨਜ਼ਦੀਕੀ ਰਿਸ਼ਤੇਦਾਰ ਏਐਸਆਈ ਹਰਦੀਪ ਸਿੰਘ ਸੈਦੋਵਾਲ ਦੇ ਦੇਹਾਂਤ ‘ਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ।
ਅੱਜ ਧਰਨੇ ਨੂੰ ਹਰਦੀਪ ਸਿੰਘ ਮੁਸਤਫਾਬਾਦ, ਮੱਖਣ ਸਿੰਘ ਕੁਹਾੜ, ਐਸਪੀ ਸਿੰਘ ਗੋਸਲ, ਬਲਬੀਰ ਸਿੰਘ ਬੈਂਸ, ਨਿਰਮਲ ਸਿੰਘ ਬਾਠ, ਸੁਰਜਣ ਸਿੰਘ, ਬਲਦੇਵ ਸਿੰਘ ਕਰਨੈਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਦਾ ਐਲਾਨ ਕੀਤਾ।

Scroll To Top