Now Reading
2 ਅਗਸਤ ਨੂੰ ਐਸਡੀਐਮ ਤਰਨ ਤਾਰਨ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਧਰਨਾ ਲਗਾਉਣ ਦਾ ਐਲਾਨ

2 ਅਗਸਤ ਨੂੰ ਐਸਡੀਐਮ ਤਰਨ ਤਾਰਨ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਧਰਨਾ ਲਗਾਉਣ ਦਾ ਐਲਾਨ

ਤਰਨ ਤਾਰਨ, 30 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਦੀ ਇੱਕ ਮੀਟਿੰਗ ਪਿੰਡ ਖੱਬੇ ਦੇ ਸ੍ਰੀ ਗੁਰਦੁਆਰਾ ਸਾਹਿਬ ‘ਚ ਸਰਿੰਦਰ ਸਿੰਘ ਖੱਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜੁੜੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਲੇ ਕਾਨੂੰਨ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪੁਚਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸੱਤਾ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਅਦਾਰਿਆਂ ਦਾ ਤੇਜੀ ਨਾਲ ਨਿੱਜੀਕਰਨ ਕਰਨਾ, ਸਰਕਾਰੀ ਹਸਪਤਾਲ, ਸਰਕਾਰੀ ਸਕੂਲ, ਬਿਜਲੀ ਬੋਰਡ, ਰੇਲਵੇ, ਹਵਾਈ ਅੱਡੇ, ਕਾਰਪੋਰੇਟ ਘਰਾਣਿਆਂ ਨੂੰ ਫਾਇਦੇ ਪੁਚਾਉਣ ਲਈ ਵੇਚੇ ਜਾ ਰਹੇ ਹਨ।
ਦੂਜੇ ਪਾਸੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਛੇ ਮਹੀਨੇ ਤੋਂ ਲਗਾਤਾਰ ਦਿੱਲੀ ਦੀਆਂ ਸੜਕਾ ਘੇਰ ਕੇ ਕਿਸਾਨ ਬੈਠੇ ਹਨ। ਉਨ੍ਹਾਂ ਕਿਹਾ ਕਿਹਾ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਵਾਪਸ ਕਰਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫੇਲ੍ਹ ਕਰਕੇ ਹਰ ਹਾਲਤ ਵਿੱਚ ਕਾਲੇ ਕਾਨੂੰਨ ਰੱਦ ਕਰਾਕੇ ਹੀ ਕਿਸਾਨ, ਮਜ਼ਦੂਰ ਸਾਹ ਲੈਣਗੇ।
ਇਸ ਮੌਕੇ ਬੋਲਦਿਆ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਦਿੱਲੀ ਸੰਘਰਸ਼ ਦੌਰਾਨ ਛੇ ਸੌ ਤੋਂ ਵੱਧ ਕਿਸਾਨਾਂ, ਮਜ਼ਦੂਰਾਂ, ਔਰਤਾਂ ਨੇ ਸ਼ਹੀਦੀ ਦਾ ਜਾਪ ਪੀਤਾ ਹੈ, ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਾਰਲੀਮੈਂਟ ਦੇ ਸ਼ੈਸਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਨਹੀਂ ਕੀਤੀ ਦੂਸਰੇ ਪਾਸੇ ਕਿਸਾਨ ਬਰਾਬਰ ਪਾਰਲੀਮੈਂਟ ਸ਼ੈਸ਼ਨ ਚਲਾ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦੇ ਰਹੇ ਹਨ। ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਲੋਕ ਵਿਰੋਧੀ ਕਹਿ ਕੇ ਕਿਸਾਨ ਸੰਸਦ ਸਾਰੇ ਕਾਨੂੰਨ ਰੱਦ ਕਰ ਚੁੱਕੀ ਹੈ।
ਉਨ੍ਹਾਂ ਕੈਪਟਨ ਸਰਕਾਰ ਦੀ ਵੀ ਸਖਤ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਪੰਜ ਲੱਖ ਰੁਪਏ, ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜਾ ਮੁਆਫ ਕਰਨ ਦੀ ਮੰਗ ਕੀਤੀ। ਉਨ੍ਹਾ ਕਿਹਾ ਕਿ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਸੁਰਜੀਤ ਸਿੰਘ ਚੀਮਾ ਖੁਰਦ (ਤਰਨ ਤਾਰਨ) ਦੇ ਪ੍ਰਵਾਰ ਨੂੰ ਹਾਲੇ ਤੱਕ ਕੋਈ ਵੀ ਮਾਲੀ ਸਹਾਇਤਾ ਨਹੀਂ ਮਿਲੀ। ਸੁਰਜੀਤ ਸਿੰਘ ਦੀ ਪਤਨੀ ਦਫਤਰਾਂ ਦੇ ਚੱਕਰ ਕੱਢ ਰਹੀ ਹੈ, ਅਜੇ ਤੱਕ ਕੋਈ ਵੀ ਅਧਿਕਾਰੀ ਸਾਰ ਨਹੀਂ ਲੈ ਰਿਹਾ। ਜਿਸ ਵਿਰੁੱਧ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ 2 ਅਗਸਤ ਨੂੰ ਐਸਡੀਐਮ ਤਰਨ ਤਾਰਨ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਧਰਨਾ ਲਾਇਆ ਜਾਵੇਗਾ। ਇਸ ਮੌਕੇ ਗੁਰਪ੍ਰਤਾਪ ਸਿੰਘ ਸਰਪੰਚ ਫੌਜੀ, ਅਮਰੀਸ਼ ਸਿੰਘ, ਕਾਬਲ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਸਕੱਤਰ ਸਿੰਘ, ਹਰਜਿੰਦਰ ਸਿੰਘ, ਸਾਬ ਸਿੰਘ, ਯੋਧ ਸਿੰਘ, ਗੁਰਨਾਮ ਸਿੰਘ, ਗੁਰਦਿੱਤ ਸਿੰਘ, ਚਮਕੌਰ ਸਿੰਘ, ਗੁਰਲਾਲ, ਸੁਖਦੇਵ ਸਿੰਘ, ਸਾਬ ਸਿੰਘ, ਸੁਖਦੇਵ ਸਿੰਘ ਮੈਂਬਰ, ਮੰਗਲ ਸਿੰਘ ਜਵੰਦਾ, ਹਰਜਿੰਦਰ ਸਿੰਘ ਖੱਬੇ ਆਦਿ ਹਾਜ਼ਰ ਸਨ।

Scroll To Top