Now Reading
ਵਰਿੰਦਰ ਪਾਲ ਖੁੱਲਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਵਰਿੰਦਰ ਪਾਲ ਖੁੱਲਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 31 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਉੱਘੇ ਸਮਾਜਸੇਵੀ ਤੇ ਸੇਵਾ ਮੁਕਤ ਬੀਡੀਪੀਓ ਵਰਿੰਦਰ ਪਾਲ ਖੁੱਲਰ ਜੋ ਕਿ ਰਾਜੇਸ਼ ਖੁੱਲਰ ਜਪਾਨ ਦੇ ਪਿਤਾ ਜੀ ਅਤੇ ਡਾ. ਪ੍ਰਦੀਪ ਜੋਧਾਂ (ਕਨੇਡਾ) ਦੇ ਫੁੱਫੜ ਜੀ ਸਨ, ਦੇ ਦੇਹਾਂਤ ‘ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਪ੍ਰੋਫੈਸਰ ਜੈਪਾਲ ਸਿੰਘ, ਬਲਰਾਜ ਸਿੰਘ ਕੋਟਉਮਰਾ, ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਪ੍ਰੋਫੈਸਰ ਸੁਰਿੰਦਰ ਕੌਰ, ਪਰਮਜੀਤ ਕੌਰ ਜੜਤੌਲੀ, ਪ੍ਰੋਫੈਸਰ ਪਰਮਜੀਤ ਕੌਰ ਨੇ ਖੁੱਲਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਦੇਹਾਂਤ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਸ ਦੇ ਨਾਲ ਹੀ ਲੋਕ ਹਿਤਾਂ ਲਈ ਲੜ ਰਹੇ ਲੋਕਾਂ ਲਈ ਵੀ ਘਾਟਾ ਹੈ। ਆਗੂਆਂ ਨੇ ਪਰਿਵਾਰ ਨਾਲ ਗਹਿਰੀ ਹਮਦਰਦੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Scroll To Top