Now Reading
20 ਸਤੰਬਰ ਨੂੰ ਮੁਹਾਲੀ ਵਿਖੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

20 ਸਤੰਬਰ ਨੂੰ ਮੁਹਾਲੀ ਵਿਖੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਗੁਰਦਾਸਪੁਰ, 15 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਸੀਟੀਯੂ ਪੰਜਾਬ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਸੈਕੜੇ ਮਜ਼ਦੂਰ ਲੇਬਰ ਕਮਿਸ਼ਨਰ ਪੰਜਾਬ ਦੇ ਮੋਹਾਲੀ ਦਫਤਰ ਸਾਹਮਣੇ ਚਾਰ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ਉੱਤੇ 20 ਸਤੰਬਰ ਦੇ ਰੋਹ ਭਰਪੂਰ ਧਰਨੇ ਵਿੱਚ ਸ਼ਾਮਲ ਸ਼ਾਮਲ ਹੋਣਗੇ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਸੀਟੀਯੂ ਪੰਜਾਬ ਦੇ ਵਿਤ ਸਕੱਤਰ ਕਾਮਰੇਡ ਸ਼ਿਵ ਕੁਮਾਰ ਅਤੇ ਜਾਇੰਟ ਸਕੱਤਰ ਕਾਮਰੇਡ ਧਿਆਨ ਸਿੰਘ ਠਾਕੁਰ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਨ ਕਰਕੇ ਰੋਸ ਵਜੋਂ ਸੰਘਰਸ਼ ਨੂੰ ਤੇਜ਼ ਕਰਨ ਲਈ ਪੰਜਾਬ ਦੀਆਂ ਚਾਰ ਟਰੇਡ ਯੂਨੀਅਨਾਂ ਏਟਕ, ਇੰਟਕ, ਐਚਐਮਐਸ ਅਤੇ ਸੀਟੀਯੂ ਪੰਜਾਬ ਵਲੋਂ 20 ਸਤੰਬਰ 2021 ਨੂੰ ਲੇਬਰ ਕਮਿਸ਼ਨਰ ਪੰਜਾਬ ਦੇ ਮੋਹਾਲੀ ਮੁੱਖ ਦਫਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ।

ਇਸ ਚ ਮੁੱਖ ਮੰਗਾਂ 8 ਸਾਲਾਂ ਤੋਂ ਪੈਂਡਿੰਗ ਘੱਟੋ ਘੱਟ ਤਨਖਾਹ ਵਿੱਚ ਫੌਰੀ ਵਾਧਾ ਕੀਤਾ ਜਾਵੇ, ਘੱਟੋ ਘੱਟ ਤਨਖਾਹ 21000 ਰੁਪਏ ਪ੍ਰਤੀ ਮਹੀਨਾ ਅਤੇ ਦਿਹਾੜੀ 700 ਰੁਪਏ ਨਿਸਚਿਤ ਕੀਤੀ ਜਾਵੇ, ਮਹਿੰਗਾਈ ਅੰਕੜਿਆਂ ਅਨੁਸਾਰ ਤਨਖਾਹਾਂ ਵਿੱਚ ਛਿਮਾਹੀ ਵਾਧਾ ਜੋੜ ਕੇ ਤਰੁੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਹਰ ਪੱਧਰ ਉਪਰ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਤੇ ਲੇਬਰ ਕਨੂੰਨ ਸਖਤੀ ਨਾਲ ਲਾਗੂ ਕੀਤੇ ਜਾਣ, ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਤੇ ਨਵੀਨੀਕਰਨ ਦਾ ਕੰਮ ਆਨ ਲਾਈਨ ਸਿਸਟਮ ਦੇ ਨਾਲ ਨਾਲ ਆਫ ਲਾਈਨ ਸਿਸਟਮ ਵੀ ਜਾਰੀ ਕੀਤਾ ਜਾਵੇ ਅਤੇ ਉਹਨਾਂ ਨੂੰ ਮਿਲਦੀਆਂ ਸਹੂਲਤਾਂ ਦੀਆਂ ਸ਼ਰਤਾਂ ਨਰਮ ਕੀਤੀਆਂ ਜਾਣ, ਘਰੇਲੂ ਮਜ਼ਦੂਰਾਂ ਤੇ ਹੋਰ ਸਾਰੇ ਗੈਰ ਜਥੇਬੰਦ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਨਿਰਮਾਣ ਕਾਮਿਆਂ ਨੂੰ ਮਿਲਣ ਵਾਲੀਆਂ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣ, ਆਂਗਣਵਾੜੀ ਵਰਕਰਾਂ ਹੈਲਪਰਾਂ ਆਸ਼ਾ ਵਰਕਰਾਂ ਅਤੇ ਮਿਡ ਡੇਅ ਮੀਲ ਵਰਕਰਾਂ ਸਮੇਤ ਸਾਰੇ ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜਰਤ ਕਾਨੂੰਨਾਂ ਦੇ ਘੇਰੇ ਵਿੱਚ ਸ਼ਾਮਲ ਕੀਤਾ ਜਾਵੇ, ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕੀਤੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਵਿਰੁੱਧ ਪੰਜਾਬ ਅਸੈਂਬਲੀ ਵਿੱਚ ਮਤਾ ਪਾਸ ਕੀਤਾ ਜਾਵੇ, ਮੀਟਿੰਗ ਵਿੱਚ ਮਜ਼ਦੂਰਾਂ ਦੀਆਂ ਹੋਰ ਮੰਗਾਂ ਤੇ ਚਰਚਾ ਵੀ ਕੀਤੀ ਅਤੇ ਫੈਸਲਾ ਕੀਤਾ ਕਿ 20 ਸਤੰਬਰ ਮੁਹਾਲੀ ਧਰਨੇ ਅਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਓ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਮੀਟਿੰਗ ਦੀ ਪ੍ਰਧਾਨਗੀ ਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜਸਵੰਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਜ਼ਦੂਰ ਆਗੂ ਕਾਮਰੇਡ ਕਰਮ ਸਿੰਘ ਵਰਸਾਲਚੱਕ, ਸਵਰਾਜ ਸਿੰਘ ਮਾਨ, ਦਰਸ਼ਨ ਸਿੰਘ ਅਖਰੋਟਾ, ਰਮਨ ਕੁਮਾਰ, ਸਰਬਜੀਤ ਸਿੰਘ ਬੱਬਰੀ, ਰਾਜ ਕੁਮਾਰ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਸੋਹਲ, ਪੂਰਨ ਚੰਦ ਬਰਿਆਰ, ਸ਼੍ਰੀਮਤੀ ਰਾਜਬੀਰ ਕੌਰ ਮਾਨ, ਰਾਜ ਸੰਗਰ, ਬਲਵਿੰਦਰ ਸਿੰਘ ਨੈਣੇਕੋਟ, ਮੁਸ਼ਤਾਕ ਸਿੰਘ, ਮਨਜੀਤ ਸਿੰਘ ਸੰਘਰ, ਰਾਜ ਕੁਮਾਰ, ਕੁਲਦੀਪ ਸਿੰਘ ਅਤੇ ਹੋਰ ਸਾਥੀ ਹਾਜਰ ਸਨ।

Scroll To Top