Now Reading
ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਰੋਕੀਆਂ ਰੇਲਾਂ

ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਰੋਕੀਆਂ ਰੇਲਾਂ

ਡੇਹਲੋਂ, 18 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨ ਵਾਪਸ ਲੈਣ ਤੇ ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਅੱਜ ਕਿਲ੍ਹਾ ਰਾਏਪੁਰ ਵਿਖੇ ਰੇਲ ਪਟੜੀ ’ਤੇ ਧਰਨਾ ਲਗਾਕੇ ਰੇਲਾਂ ਦੀ ਆਵਾਜਾਈ ਰੋਕ ਦਿੱਤੀ।

ਅੱਜ ਦੇ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ ਜੜਤੌਲੀ, ਕੁਲਜੀਤ ਕੌਰ ਢਿੱਲੋਂ ਤੇ ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਤੇ ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਤੇ ਕੁਲਜੀਤ ਕੌਰ ਗਰੇਵਾਲ਼, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਤੇ ਡਾ. ਕੇਸਰ ਸਿੰਘ ਧਾਦਰਾਂ ਨੇ ਕਿਹਾ ਕਿ ਮੋਦੀ ਦੀ ਕੇਂਦਰ ਤੇ ਯੋਗੀ ਦੀ ਸੂਬਾ ਸਰਕਾਰ ਲਖੀਮਪੁਰ ਘਟਨਾ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਦੋਸ਼ੀਆਂ ਵਿੱਚੋਂ ਇਕ ਨੂੰ ਮੋਦੀ ਨੇ ਅਜੇ ਮਿਸ਼ਰਾ ਕੇਂਦਰੀ ਰਾਜ ਮੰਤਰੀ ਬਣਾ ਰੱਖਿਆ ਹੈ। ਜਿਸ ਕਰਕੇ ਇਸ ਸਰਕਾਰ ਤੋਂ ਇਨਸਾਫ਼ ਦੀ ਕੋਈ ਆਸ ਨਹੀਂ। ਉਹਨਾਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ਤੋਂ ਬਰਖਾਸਤ ਕਰਕੇ ਜੇਲ ਵਿੱਚ ਬੰਦ ਕੀਤਾ ਜਾਵੇ ਤੇ ਕਾਲੇ ਕਾਨੂੰਨ ਵਾਪਸ ਲਏ ਜਾਣ ਨਹੀਂ ਤਾਂ ਇਹ ਅੰਦੋਲਨ ਜਾਰੀ ਰਹੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਆਗੂ ਧਰਮਿੰਦਰ ਸਿੰਘ ਘੁੰਗਰਾਣਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ, ਸੁਖਵਿੰਦਰ ਕੌਰ, ਗੁਰਦੇਵ ਸਿੰਘ ਆਸੀ, ਦਵਿੰਦਰ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਕਰਮ ਸਿੰਘ ਗਰੇਵਾਲ਼, ਹਰਜਿੰਦਰ ਸਿੰਘ ਖੰਡੂਰ, ਜਗਦੇਵ ਸਿੰਘ ਖੰਡੂਰ, ਬਰਿੰਦਰ ਸਿੰਘ, ਸੁਖਦੀਪ ਸਿੰਘ, ਦਿਲਬਾਗ ਸਿੰਘ ਡਾਗੋ, ਸਿਕੰਦਰ ਸਿੰਘ ਹਿਮਾਯੂਪੁਰ, ਚਤਰ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਮੋਹਣਜੀਤ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਨੰਬਰਦਾਰ ਨਿਰਭੈ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਤਾਜ ਸਿੰਘ, ਰਣਧੀਰ ਸਿੰਘ, ਭਜਨ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Scroll To Top