Now Reading
ਅਡਾਨੀਆਂ ਦੀ ਖੁਸ਼ਕ ਬੰਦਰਗਾਹ ਵਿਖੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਅਡਾਨੀਆਂ ਦੀ ਖੁਸ਼ਕ ਬੰਦਰਗਾਹ ਵਿਖੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਡੇਹਲੋਂ, 23 ਨਵੰਬਰ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਅਤੇ ਜ਼ਿਲ੍ਹੇ ਦੇ ਆਗੂ ਕਰਮਜੀਤ ਕੌਰ ਗਰੇਵਾਲ਼ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ 10 ਸਾਲ ਪਹਿਲਾਂ (2011’ਚ) ਮੰਨੀ ਮੰਗ ਲਾਗੂ ਕਰਵਾਉਣ ਲਈ ਬਿਜਲੀ ਕਾਮਿਆਂ ਨੂੰ ਜਾਨ ਹੂਲਵਾਂ ਸੰਘਰਸ਼ ਲੜਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕਾਮਿਆਂ ਦੀ ਹੱਕੀ ਮੰਗ ਦੀ ਅਣਦੇਖੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਬਰਾਬਰ ਦੀਆਂ ਜਿੰਮੇਵਾਰ ਹਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਕਿਰਦਾਰ ਪੱਖੋਂ ਦੋਹੇਂ ਸਰਕਾਰਾਂ ਘੋਰ ਲੋਕ ਵਿਰੋਧੀ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਬਿਜਲੀ ਕਾਮਿਆਂ ਦੀਆਂ ਮੰਗਾਂ ਤੁਰੰਤ ਮੰਨੇ। ਕੇਂਦਰ ਤੇ ਸੂਬਾ ਸਰਕਾਰਾਂ ਨਿੱਜੀਕਰਨ ਦੀਆਂ ਨੀਤੀਆਂ ਦਾ ਤਿਆਗ ਕਰਕੇ ਮਹਿਕਮਿਆਂ ਵਿੱਚ ਪੱਕੀ ਭਰਤੀ ਕਰਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਪਰਮਜੀਤ ਕੌਰ, ਰਜਿੰਦਰ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਪ੍ਰੋਫੈਸਰ ਜੈਪਾਲ ਸਿੰਘ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਆਗੂ ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ, ਰਣਧੀਰ ਸਿੰਘ, ਮੋਹਣਜੀਤ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਬਿਕਰ ਸਿੰਘ, ਗੁਲਜ਼ਾਰ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਨਛੱਤਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਮਨਜੀਤ ਸਿੰਘ ਸ਼ੰਕਰ, ਸੁਰਜੀਤ ਸਿੰਘ, ਹਾਕਮ ਸਿੰਘ ਆਦਿ ਹਾਜਰ ਸਨ।

Scroll To Top