Now Reading
ਖੁੱਲ੍ਹੀ ਚਿੱਠੀ ਵਿੱਚ ਦਰਜ ਮੁੱਦਿਆਂ ਦਾ ਨਿਪਟਾਰਾ ਕਰਨ ਉਪਰੰਤ ਹੀ ਖਤਮ ਹੋਵੇਗਾ ਅੰਦੋਲਨ

ਖੁੱਲ੍ਹੀ ਚਿੱਠੀ ਵਿੱਚ ਦਰਜ ਮੁੱਦਿਆਂ ਦਾ ਨਿਪਟਾਰਾ ਕਰਨ ਉਪਰੰਤ ਹੀ ਖਤਮ ਹੋਵੇਗਾ ਅੰਦੋਲਨ

ਹੁਸ਼ਿਆਰਪੁਰ, 23 ਨਵੰਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਿਓ ਰਿਲਾਇੰਸ ਕਾਰਪੋਰੇਟ ਦਫ਼ਤਰ ਸਾਹਮਣੇ (ਨੇੜੇ ਮਿੰਨੀ ਸੈਕਟ੍ਰੀਏਟ) 377 ਦਿਨਾਂ ਤੋਂ ਚਲ ਰਹੇ ਦਿਨ ਰਾਤ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਕਰਕੇ ਇਸ ਹੱਕੀ ਤੇ ਪੁਰ ਅਮਨ ਘੋਲ ਨੂੰ ਸਮਾਪਤ ਕਰਵਾਉਣ ਵੱਲ ਵਧਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਦੀ ਗੰਰਟੀ ਨੂੰ ਕਾਨੂੰਨੀ ਰੂਪ ਦੇ ਕੇ ਅਤੇ ਹੋਰ ਪਹਿਲਾਂ ਮੰਨੀਆਂ ਜਾ ਚੁੱਕੀਆਂ ਮੰਗਾਂ ਉੱਪਰ ਪ੍ਰਵਾਨਗੀ ਦੀ ਮੋਹਰ ਲਾ ਕੇ ਦੇਸ਼ ਦੀ ਕਿਸਾਨੀ ਨੂੰ ਸੰਤੁਸ਼ਟ ਕੀਤਾ ਜਾ ਸਕਦਾ ਹੈ। ਜਿੰਨਾ ਚਿਰ ਸਰਕਾਰ ਵੱਲੋਂ ਖੁੱਲ੍ਹੀ ਚਿੱਠੀ ਵਿੱਚ ਦਰਜ ਮੁੱਦਿਆਂ ਦਾ ਤਸੱਲੀਬਖਸ਼ ਢੰਗ ਨਾਲ ਨਿਪਟਾਰਾ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਘੋਲ ਜਾਰੀ ਰਹਿੰਦਾ ਹੈ । ਇਸ ਮੰਤਵ ਲਈ ਮੋਰਚੇ ਦੇ ਆਗੂਆਂ ਵੱਲੋਂ ਕੀਤੇ ਗਏ ਹਰ ਫ਼ੈਸਲੇ ਨੂੰ ਲਾਗੂ ਕਰਨ ਵਾਸਤੇ ਜਨ ਸਮਰਥਨ ਨਿਰੰਤਰ ਵਧਦਾ ਹੀ ਜਾਵੇਗਾ। ਇਸ ਮੌਕੇ ਸਰਵ ਸਾਥੀ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਗੁਰਨਾਮ ਸਿੰਘ ਸਿੰਗਡ਼ੀਵਾਲ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਰਾਮ ਲਾਲ ਢੋਲਣਵਾਲ, ਰਾਮ ਲੁਭਾਇਆ ਸ਼ੇਰਗਡ਼੍ਹ, ਸੂਰਜ ਪ੍ਰਕਾਸ਼ ਸ਼ਰਮਾ, ਹਰਜਿੰਦਰ ਸਿੰਘ, ਬਲਰਾਜ ਸਿੰਘ ਬੈਂਸ ਲਹਿਲੀ ਕਲਾਂ, ਪਰਮਜੀਤ ਸਿੰਘ ਜੀਆਣ, ਜੋਗਿੰਦਰ ਸਿੰਘ, ਕੁਲਤਾਰ ਸਿੰਘ,ਵਿਜੇ ਕੁਮਾਰ, ਬਲਵਿੰਦਰ ਸਿੰਘ, ਰਮੇਸ਼ ਕੁਮਾਰ ਬਜਵਾੜਾ, ਗੁਰਮੇਲ ਸਿੰਘ ਕੋਟਲਾ ਨੌਧ ਸਿੰਘ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ।

Scroll To Top