Now Reading
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਨਿਲ ਘਣਵਤ ਦੇ ਖੇਤੀ ਕਾਨੂੰਨਾਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅਨਿਲ ਘਣਵਤ ਦੇ ਖੇਤੀ ਕਾਨੂੰਨਾਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ

ਡੇਹਲੋਂ, 24 ਨਵੰਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਜਾਰੀ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਰਜਿੰਦਰ ਕੌਰ ਤੇ ਮਨਜੀਤ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਗਤਾਰ ਸਿੰਘ ਚਕੌਹੀ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਖੇਤੀ ਕਾਨੂੰਨਾਂ ਲਈ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੇ ਇਕ ਮੈਂਬਰ ਅਨਿਲ ਘਣਵਤ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਖੇਤ ਸੁਧਾਰ ਜਾਰੀ ਰਹਿਣਗੇ ਅਤੇ ਘੱਟੋ ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਸੰਭਵ ਨਹੀਂ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪਹਿਲਾ ਹੀ ਇਸ ਕਮੇਟੀ ਨੂੰ ਰੱਦ ਕਰ ਚੁੱਕਿਆ ਹੈ। ਘਣਵਤ ਵਲੋਂ ਕਿਸਾਨ ਦਾ ਇੱਕ ਲੱਖ ਦਾ ਇਕੱਠ ਕਰਨ ਨੂੰ ਸਰਕਾਰੀ ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਪ੍ਰਚਾਰ ਦਾ ਹਿੱਸਾ ਦੱਸਿਆ। ਉਹਨਾਂ ਕਿਹਾ ਕਿ 26 ਨਵੰਬਰ ਦਾ ਦਿੱਲੀ ਦੇ ਮੋਰਚਿਆਂ ’ਤੇ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਾਜਵੀਰ ਸਿੰਘ, ਰਣਧੀਰ ਸਿੰਘ, ਮੋਹਣਜੀਤ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਬਿਕਰ ਸਿੰਘ, ਗੁਲਜ਼ਾਰ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਨਛੱਤਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਕਰਮ ਸਿੰਘ ਗਰੇਵਾਲ਼, ਮਨਜੀਤ ਸਿੰਘ ਸ਼ੰਕਰ, ਸੁਰਜੀਤ ਸਿੰਘ, ਹਾਕਮ ਸਿੰਘ ਆਦਿ ਹਾਜਰ ਸਨ।

Scroll To Top