
ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਬਲਦੇਵ ਸਿੰਘ ਪੰਡੋਰੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਰਟੋਲ ਨੇ ਅੱਜ ਇਥੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕੋਟ ਮਹੁੰਮਦ ਖਾਂ ‘ਚ ਝਗੜੇ ਦੌਰਾਨ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਕਤਲ ਦੀ ਦੁੱਖਦਾਈ ਘਟਨਾ ਵਾਪਰੀ ਹੈ। ਆਗੂਆਂ ਨੇ ਪੀੜ੍ਹਤ ਪ੍ਰਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਇਸ ਘਟਨਾ ਦੀ ਕਿਸੇ ਨਿਰਪੱਖ ਏਜੰਸੀ ਕੋਲੋ ਜਾਂਚ ਕਰਾਈ ਜਾਵੇ ਅਤੇ ਦੋਸ਼ੀਆ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਬੇਕਸੂਰ ਪਿੰਡ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੁਲਿਸ ਦੀ ਦਹਿਸ਼ਤ ਕਾਰਨ ਆਮ ਲੋਕ ਵੀ ਘਰਾਂ ਤੋਂ ਗਾਇਬ ਹਨ। ਇਸ ਲਈ ਸਾਰੀ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਅਸਲ ਦੋਸ਼ੀਆਂ ਨੂੰ ਸਖਤ ਸਜਾਵਾ ਦਿੱਤੀਆਂ ਜਾਣ।