Now Reading
ਦਾਣਾ ਮੰਡੀ ਅਮਰਕੋਟ ’ਚ ਮਨਾਇਆ ਮਈ ਦਿਵਸ

ਦਾਣਾ ਮੰਡੀ ਅਮਰਕੋਟ ’ਚ ਮਨਾਇਆ ਮਈ ਦਿਵਸ


ਭਿੱਖੀਵਿੰਡ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਦਾਣਾ ਮੰਡੀ ਅਮਰਕੋਟ ਵਿਖੇ ਮਈ ਦਿਵਸ ਦੇ ਸ਼ਹੀਦਾ ਨੂੰ ਯਾਦ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਲਾਜ਼ਰ ਲਾਖਣਾ ਨੇ ਕਿਹਾ ਕਿ ਮਜ਼ਦੂਰਾਂ ਦੀ ਬੰਦ ਖ਼ਲਾਸੀ ਵਾਸਤੇ ਇਕੱਠੇ ਹੋਣ ਦੀ ਖ਼ਾਸ ਲੋੜ ਹੈ। ਸ਼ਹਿਰ ਸ਼ਿਕਾਗੋ ਦੇ ਸ਼ਹੀਦਾਂ ਨੂੰ ਅਸਲੀ ਸ਼ਰਧਾਂਜਲੀ ਇਹੋ ਹੋ ਸਕਦੀ ਹੈ ਕਿ ਸਾਰੇ ਮਜ਼ਦੂਰ ਇਕੱਠੇ ਹੋ ਕੇ ਸੰਘਰਸ਼ ਦੇ ਰਾਹ ਤੁਰਨ ਤਾਂ ਹੀ ਸੱਚੀ ਸੁੱਚੀ ਸ਼ਰਧਾਂਜਲੀ ਭੇਟ ਕੀਤੀ ਜਾ ਸਕਦੀ ਹੈ।
ਕੇਂਦਰ ਤੇ ਪੰਜਾਬ ਸਰਕਾਰ ਦਾ ਪੂਰਾ ਜ਼ੋਰ ਲੱਗਾ ਕਿ ਮਜ਼ਦੂਰਾਂ ਕਿਸਾਨਾਂ ਤੇ ਨੌਜਵਾਨਾਂ ਦੀ ਖੂਨ ਨਿਚੋੜ ‘ਤੇ ਲੱਗਾ ਹੋਇਆ ਹੈ। ਉਹਨਾਂ ਮਜ਼ਦੂਰਾਂ ਕਿਸਾਨਾਂ ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਇੱਕ ਜੁੱਟ ਹੋਣ ਦੀ ਲੋੜ ਹੈ ਤਾਂ ਜ਼ੋ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਲੱਖਾਂ ਸਿੰਘ ਲਾਖਣਾ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਰਾਣਾ ਸਿੰਘ ਸਾਥੀ ਆਦਿ ਹਾਜ਼ਰ ਸਨ।

Scroll To Top