
ਤਰਨ ਤਾਰਨ: ਮਨਰੇਗਾ ਵਰਕਰਜ਼ ਯੂਨੀਅਨ ਵਲੋ ਭੱਖਦੀਆਂ ਮੰਗਾਂ ਨੂੰ ਲੈ ਕੇ 2 ਜੂਨ ਦਿਨ ਸੋਮਵਾਰ ਨੂੰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਅਹੁਦੇਦਾਰਾਂ ਦੀ ਇ4ਕ ਮੀਟਿੰਗ ਦੌਰਾਨ ਤਿਆਰੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੀਨਾ ਕੌਰ ਸਰਪੰਚ ਚੀਮਾ ਖੁਰਦ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੋਲ, ਜਰਨੈਲ ਸਿੰਘ ਰਸੂਲਪੁਰ, ਬਲਵਿੰਦਰ ਸਿੰਘ ਸੋਹਲ, ਗੁਰਮੀਤ ਕੌਰ ਭੁੱਚਰ, ਲਖਵਿੰਦਰ ਕੌਰ ਰਸੂਲਪੁਰ, ਮਲਕੀਅਤ ਕੌਰ ਸੋਹਲ, ਬਲਜੀਤ ਕੌਰ ਭੁੱਚਰ ਕਲਾਂ ਆਦਿ ਆਗੂ ਹਾਜ਼ਰ ਸਨ। ਮੀਟਿੰਗ ਉਪਰੰਤ ਆਗੂਆਂ ਨੇ 2 ਜੂਨ ਨੂੰ 11 ਵਜੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਦੇ ਦਫ਼ਤਰ ਅੱਗੇ ਵਰਕਰਾਂ ਨੂੰ ਧਰਨੇ ’ਚ ਪੁੱਜਣ ਦੀ ਅਪੀਲ ਕੀਤੀ।