Now Reading
ਸਰਕਾਰ ਨੂੰ ਕਿਸੇ ਵੀ ਕੀਮਤ ਉੱਪਰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ, ਕੂੰਮਕਲਾਂ ਇਲਾਕੇ ਦੇ ਕਿਸਾਨਾਂ ਦਾ ਐਲਾਨ

ਸਰਕਾਰ ਨੂੰ ਕਿਸੇ ਵੀ ਕੀਮਤ ਉੱਪਰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ, ਕੂੰਮਕਲਾਂ ਇਲਾਕੇ ਦੇ ਕਿਸਾਨਾਂ ਦਾ ਐਲਾਨ

ਚੌਤਾ: ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕੂੰਮਕਲਾਂ ਦੀ ਸਾਂਝੀ ਮੀਟਿੰਗ ਚੇਅਰਮੈਨ ਬੇਅੰਤ ਸਿੰਘ ਗਰੇਵਾਲ, ਪ੍ਰਧਾਨ ਦਲਵੀਰ ਸਿੰਘ ਪਾਗਲੀਆ ਅਤੇ ਸਹਿਜਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਝੁੱਗੀਆਂ ਬੇਗਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਲੈਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਿਸੇ ਵੀ ਕੀਮਤ ਉੱਪਰ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਨੀਤੀ ਨਾਲ ਜਿੱਥੇ ਕਿਸਾਨ ਮਜ਼ਦੂਰ ਕੰਮ ਤੋ ਵਿਹਲੇ ਹੋ ਜਾਣਗੇ, ਉੱਥੇ ਖੇਤੀ ਦਾ ਧੰਦਾ ਖਤਮ ਹੋ ਜਾਵੇਗਾ। ਜਿਸ ਨਾਲ ਖਾਦ ਪਦਾਰਥਾਂ ਵਿੱਚ ਵੱਡੀ ਕਮੀ ਆਵੇਗੀ। ਜਿਸ ਕਾਰਨ ਖਾਦ ਪਦਾਰਥਾਂ ਦੀਆਂ ਕਮੀਤਾ ਵਿੱਚ ਵਾਧਾ ਹੋ ਜਾਵੇਗਾ, ਜਿਸ ਕਾਰਨ ਲੋਕਾਂ ਕੋਲ ਪੈਸੇ ਨਾ ਹੋਣ ਕਾਰਨ ਭੁੱਖਮਰੀ ਦੇ ਹਾਲਤ ਪੈਦਾ ਹੋਣਗੇ। ਉਹਨਾਂ ਕਿਹਾ ਕਿ ਇਹ ਨੀਤੀ ਕੇਵਲ ਕਾਰਪੋਰੇਟਾ ਨੂੰ ਲਾਭ ਪਹੁੰਚਾਉਣ ਵਾਲੀ ਹੈ। ਜਿਸ ਕਾਰਨ ਲੋਕ ਇਹ ਨੀਤੀ ਦਾ ਵਿਰੋਧ ਵੱਡੇ ਪੱਧਰ ਉੱਪਰ ਕਰ ਰਹੇ ਹਨ।
ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਪੀੜਤ ਪਿੰਡਾਂ ਵਿੱਚ 30 ਜੁਲਾਈ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਜੋ ਕਿ ਦਾਣਾ ਮੰਡੀ ਕੂੰਮਕਲਾਂ ਤੋ ਸ਼ੁਰੂ ਹੋਕੇ ਵੱਖ-ਵੱਖ ਪਿੰਡਾਂ ਵਿੱਚ ਜਾਵੇਗਾ। 24 ਅਗਸਤ ਨੂੰ ਮੁੱਲਾਪੁਰ ਦਾਖਾ ਵਿੱਚ ਵਿਸ਼ਾਲ ਰੈਲੀ ਕਰਕੇ ਸਰਕਾਰ ਨੂੰ ਇਸ ਨੀਤੀ ਨੂੰ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਇਲਾਕੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ, ਰੈਲੀਆਂ ਕਰਕੇ ਲੋਕਾ ਨੂੰ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੇਵਾਲ ਨੇ ਲੈਡ ਪੂਲਿੰਗ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਨੀਤੀ ਲੋਕ ਵਿਰੋਧੀ ਹੈ, ਇਸ ਲਈ ਇਹ ਨੀਤੀ ਲਾਗੂ ਨਹੀ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾ ਤੋ ਇਲਾਵਾ ਸਾਬਕਾ ਸਰਪੰਚ ਗੁਰਚਰਨ ਸਿੰਘ ਝੁੱਗੀਆਂ ਬੇਗਾ, ਸਰਪੰਚ ਅਵਤਾਰ ਸਿੰਘ ਭੈਣੀ ਦੋਆਬਾ, ਹਰਜਿੰਦਰ ਸਿੰਘ ਸੋਨੀ ਰਤਰਗੜ੍ਹ, ਬਲਵਿੰਦਰ ਸਿੰਘ ਬਿੱਟੂ ਚੌਤਾ, ਕਮਲਜੀਤ ਸਿੰਘ ਨੱਥੂ ਭੈਣੀ, ਪ੍ਰਿਤਪਾਲ ਸਿੰਘ ਨੱਥੂ ਭੈਣੀ, ਸਰਬਜੀਤ ਸਿੰਘ ਜਮਾਲਪੁੱਰ, ਡੀਸੀ ਪ੍ਰਤਾਪਗੜ੍ਹ, ਧੰਨਾ ਸਿੰਘ ਪ੍ਰਤਾਪਗੜ੍ਹ, ਸੁਖਜਿੰਦਰ ਸਿੰਘ ਰਤਨਗੜ੍ਹ, ਸੁਖਵੀਰ ਸਿੰਘ ਪ੍ਰਤਾਪਗੜ੍ਹ ਆਦਿ ਹਾਜ਼ਰ ਸਨ।

Scroll To Top