
ਅੰਮ੍ਰਿਤਸਰ: ਬਹੁਤ ਦੁਖੀ ਹਿਰਦੇ ਨਾਲ ਖ਼ਬਰ ਸਾਂਝੀ ਕਰ ਰਹੇ ਹਾਂ ਕਿ ਨਿਰਮਾਣ ਮਜ਼ਦੂਰਾਂ ਦੇ ਆਗੂ, ਨੌਜਵਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਘੋਲਾਂ ਦੀ ਸਦਾ ਹਮਾਇਤ ਕਰਨ ਵਾਲੇ ਡਾਕਟਰ ਬਲਵਿੰਦਰ ਸਿੰਘ ਛੇਹਰਟਾ ਲੰਘੀ ਰਾਤ ਦੋ ਵਜੇ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦਾ 16 ਅਕਤੂਬਰ ਨੂੰ ਨਿਰਮਾਣ ਮਜ਼ਦੂਰਾਂ ਦੀ ਮੀਟਿੰਗ ਕਰਾਉਣ ਜਾਂਦੇ ਸਮੇਂ ਰੋਡ ਐਕਸੀਡੈਂਟ ਹੋ ਗਿਆ ਸੀ, ਜਿਸ ਵਿੱਚ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਫ੍ਰੈਕਚਰ ਹੋ ਗਈ ਸੀ। ਉਹ ਲਗਭਗ 30 ਦਿਨਾਂ ਤੋਂ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਮੌਤ ਤੋਂ ਹਾਰ ਗਏ।
ਉਹਨਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਦੋ ਵਜੇ ਨਰਾਇਣ ਗੜ੍ਹ ਛੇਹਰਟਾ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।