Now Reading
ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰੀ ਸਾਥੀਆਂ ਨੂੰ ਸ਼ਰਧਾਜਲੀ ਦਿੱਤੀ

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰੀ ਸਾਥੀਆਂ ਨੂੰ ਸ਼ਰਧਾਜਲੀ ਦਿੱਤੀ


ਫਿਲੌਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਫਿਲੌਰ ਵਲੋਂ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਅਤੇ ਗੁਰਦੀਪ ਗੋਗੀ ਦੀ ਪ੍ਰਧਾਨਗੀ ਹੇਠ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਜਲੀ ਦਿੱਤੀ ਗਈ।
ਇਸ ਮੌਕੇ ਤਹਿਸੀਲ ਸਕੱਤਰ ਸੁਨੀਲ ਭੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਗੈਰ ਬਰਾਬਰੀ ਦੇ ਖਿਲਾਫ਼ ਲੜਨ ਵਾਲੇ ਸਾਡੇ ਮਹਾਨ ਗ਼ਦਰੀ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਜ ਸਾਨੂੰ ਉਹਨਾਂ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਲੋੜ ਹੈ। ਜਦੋਂ ਦੀ ਪੰਜਾਬ ਦੀ ਸੱਤਾ ‘ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਸੱਤਾ ‘ਚ ਆਈ ਹੈ, ਪੰਜਾਬ ਦੀ ਜਵਾਨੀ ਬੇਰੁਜ਼ਗਾਰੀ ਦੇ ਰਾਹ ਪੈ ਨਸ਼ਿਆਂ ਦੀ ਦਲਦਲ ‘ਚ ਧਸ ਚੁੱਕੀ ਹੈ ਇਸ ਪ੍ਰਬੰਧ ਨੂੰ ਸਹੀ ਦਿਸ਼ਾ ਦੇਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਖਟਕੜ ਕਲਾਂ ਮੋਰਚੇ ਨੂੰ ਹੁਣ ਅਗਲੇ ਪੜਾਅ ਤਹਿਤ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਵੱਲ ਨੂੰ ਕੂਚ ਕਰ ਰਿਹਾ ਹੈ। ਇਸ ਮੌਕੇ ਸਭਾ ਦੇ ਤਹਿਸੀਲ ਜੁਆਇਟ ਸਕੱਤਰ ਗੁਰਿੰਦਰਜੀਤ ਗੈਰੀ, ਗਗਨਦੀਪ ਗੱਗਾ ਫਿਲੌਰ, ਜਸਵੀਰ ਢੇਸੀ, ਇੰਦਰਜੀਤ ਸਿੰਘ, ਮਨੀ, ਜੋਗਾ ਸੰਗੋਵਾਲ, ਸੁੱਖਾ ਸੰਗੋਵਾਲ, ਸੰਦੀਪ ਫਿਲੌਰ, ਅਮਰੀਕ ਰੁੜਕਾ, ਪਾਰਸ ਚਾਵਲਾ, ਲਵ ਬਿਰਦੀ ਅਤੇ ਰਾਜਵੀਰ ਸਿੰਘ ਆਦਿ ਹਾਜ਼ਰ ਸਨ।

Scroll To Top