Now Reading
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਰਹਾਇਸ਼ ‘ਤੇ ਮੋਟਰਸਾਈਕਲ ਰੇਹੜੀ ਯੂਨੀਅਨ ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਰਹਾਇਸ਼ ‘ਤੇ ਮੋਟਰਸਾਈਕਲ ਰੇਹੜੀ ਯੂਨੀਅਨ ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

ਤਰਨ ਤਾਰਨ: ਮੋਟਰਸਾਈਕਲ ਰੇਹੜੀ ਯੂਨੀਅਨ ਵੱਲੋ ਉਹਨਾਂ ਦਾ ਰੁਜ਼ਗਾਰ ਬੰਦ ਕਰਨ ਵਿਰੁੱਧ ਅੱਜ ਸੈਂਕੜੇ ਰੁਜ਼ਗਾਰ ਤੇ ਲੱਗੇ ਮਜ਼ਦੂਰਾਂ ਨੇ ਆਪਣੀਆਂ ਮੋਟਰਸਾਈਕਲ ਰੇੜੀਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਰਿਹਾਇਸ਼ ਪੱਟੀ ਤੇ ਧਰਨਾ ਲਾ ਕੇ ਮੰਗ ਪੱਤਰ ਦਿੱਤਾ। ਜਿਸ ਦੀ ਅਗਵਾਈ ਯੂਨੀਅਨ ਦੇ ਆਗੂ ਰਣਜੀਤ ਸਿੰਘ, ਇੰਦਰ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ, ਪ੍ਰਗਟ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਟੀਯੂ ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਬਾਈ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਸੀਟੀਯੂ ਪੰਜਾਬ ਦੇ ਸੂਬਾਈ ਆਗੂ ਧਰਮ ਸਿੰਘ ਪੱਟੀ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਫੈਲੋਕੇ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਰਟੌਲ ਨੇ ਬੋਲਦਿਆਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਚ ਹਜਾਰਾਂ ਲੋਕਾਂ ਨੇ ਹਜ਼ਾਰਾਂ ਰੁਪਏ ਲਾ ਕੇ ਆਪਣੀ ਰੁਜ਼ਗਾਰ ਦੇ ਸਾਧਨ ਮੋਟਰਸਾਈਕਲ ਰੇਹੜੀ ਬਣਾਏ ਹਨ, ਜੋ ਉਹਨਾਂ ਤੇ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ। ਪਿਛਲੇ ਦਿਨ ਹਾਈ ਕੋਰਟ ਦੇ ਨਾਂ ਤੇ ਇਹਨਾਂ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਹਦਾ ਇਹ ਰੋਸ ਧਰਨਾਂ ਮੰਗ ਕਰ ਰਿਹਾ ਹੈ ਕਿ ਰੁਜਗਾਰ ਤੇ ਲੱਗੇ ਲੋਕਾਂ ਦਾ ਰੁਜ਼ਗਾਰ ਬੰਦ ਨਾ ਕਰਾਇਆ ਜਾਵੇ ਅਤੇ ਪੰਜਾਬ ਸਰਕਾਰ ਅਤੇ ਖਾਸ ਕਰਕੇ ਇਲਾਕੇ ਦੇ ਕੈਬਨਿਟ ਮੰਤਰੀ ਆਪਣੇ ਪੁਲਿਸ ਪ੍ਰਸ਼ਾਸਨ ਅਤੇ ਹੋਰ ਸਰਕਾਰੀ ਪ੍ਰਸ਼ਾਸਨ ਨੂੰ ਹਦਾਇਤ ਕਰਨ ਕਿ ਇਹਨਾਂ ਨੂੰ ਤੰਗ ਪਰੇਸ਼ਾਨ ਕਰਨਾ ਤੁਰੰਤ ਬੰਦ ਕੀਤਾ ਜਾਵੇ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ, ਬੱਗਾ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ, ਰੇਸ਼ਮ ਸਿੰਘ ਨੇ ਸੰਬੋਧਨ ਕੀਤਾ।

Scroll To Top