
ਜੋਧਾਂ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਜਥੇਬੰਦੀ ਦੀਆਂ ਪਿੰਡਾਂ ਤੇ ਸ਼ਹਿਰਾਂ ਵਿੱਚ ਇਕਾਈਆਂ ਬਣਾਈਆਂ ਜਾਣਗੀਆਂ ਤੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਧਾਰਨੀ ਬਣਾ ਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਝੰਡੇ ਹੇਠ ਲਾਮਬੰਦ ਕੀਤਾ ਜਾਵੇਗਾ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਧਰਮਿੰਦਰ ਸਿੰਘ ਮੁਕੇਰੀਆਂ ਨੇ ਇਥੋਂ ਨਜ਼ਦੀਕੀ ਪਿੰਡ ਰਤਨ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸ਼ਹੀਦ ਪੰਜਾਬ ਦੇ ਹੋਏ ਡੈਲੀਗੇਟ ਇਜਲਾਸ ਦੌਰਾਨ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਹਿਸੀਲਾਂ, ਜ਼ਿਲ੍ਹਿਆਂ ਦੀਆਂ ਜਥੇਬੰਦਕ ਚੋਣਾਂ ਤੋਂ ਬਾਅਦ ਸ਼ਹੀਦ ਭਗਤ ਸਿੰਘ ਨੌਜਵਾਨ ਦਾ ਸੂਬਾਈ ਡੈਲੀਗੇਟ ਇਜਲਾਸ ਕੀਤਾ ਜਾਵੇਗਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ।
ਇਸ ਡੈਲੀਗੇਟ ਇਜਲਾਸ ਦੌਰਾਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਤੇ ਸਰਬਸੰਮਤੀ ਨਾਲ ਦਲਵਿੰਦਰ ਸਿੰਘ ਜੱਸ ਜੋਧਾਂ ਪ੍ਰਧਾਨ, ਜਾਕਰ ਸੁਲਤਾਨ ਜ. ਸਕੱਤਰ, ਸੰਦੀਪ ਸਿੰਘ ਸੁਧਾਰ ਖਜ਼ਾਨਚੀ, ਪਰਮਜੀਤ ਸਿੰਘ ਹਿਮਾਂਯੂਪੁਰਾ ਮੀਤ ਪ੍ਰਧਾਨ, ਅਮਰਿੰਦਰ ਸਿੰਘ ਰਤਨ ਮੀਤ ਪ੍ਰਧਾਨ, ਲਖਵਿੰਦਰ ਸਿੰਘ ਰਤਨ ਜੁਆਇੰਟ ਸਕੱਤਰ ਤੋਂ ਇਲਾਵਾ ਦਵਿੰਦਰ ਸਿੰਘ ਰਾਣਾ ਲਤਾਲਾ, ਇਕਬਾਲ ਸਿੰਘ ਰਤਨ, ਨਵਦੀਪ ਸਿੰਘ ਜੋਧਾਂ, ਲਵਪ੍ਰੀਤ ਸਿੰਘ ਕੈਂਡ, ਪਰਮਿੰਦਰ ਸਿੰਘ ਗੁਰੀ, ਅਮਰਦੀਪ ਸਿੰਘ ਬੱਬੂ ਮਨਸੂਰਾਂ, ਪਵਨਦੀਪ ਕੌਰ ਮੁੱਲਾਂਪੁਰ, ਮਨਪ੍ਰੀਤ ਕੌਰ ਰਾਏਕੋਟ, ਅਮਨਦੀਪ ਕੌਰ ਰੱਤੋਵਾਲ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ ਅਤੇ ਪੰਜ ਸੀਟਾਂ ਖਾਲੀ ਰੱਖੀਆਂ ਗਈਆਂ ਹਨ।