Now Reading
ਦਿਹਾਤੀ ਮਜ਼ਦੂਰ ਸਭਾ ਵਲੋਂ ਨਸ਼ਹਿਰਾ ਪੰਨੂਆ ਚੌਂਕੀ ਦਾ ਘਿਰਾਓ

ਦਿਹਾਤੀ ਮਜ਼ਦੂਰ ਸਭਾ ਵਲੋਂ ਨਸ਼ਹਿਰਾ ਪੰਨੂਆ ਚੌਂਕੀ ਦਾ ਘਿਰਾਓ


ਤਰਨ ਤਾਰਨ: ਪਿੰਡ ਖੱਬੇ ਰਾਜਪੂਤਾਂ ਦੇ ਵਸਨੀਕ ਕੁਲਵੰਤ ਸਿੰਘ ਦੀ ਪਿੰਡ ਦੇ ਇੱਕ ਡਾਕਟਰ ਨਾਲ ਲੜਾਈ ਹੋਣ ਉਪਰੰਤ ਪੁਲੀਸ ਵਲੋਂ ਕੋਈ ਕਾਰਵਾਈ ਨਾ ਕਰਨ ‘ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਚੌਂਕੀ ਅੱਗੇ ਧਰਨਾ ਲਗਾਇਆ ਗਿਆ। ਧਰਨੇ ਦੌਰਾਨ ਕੁਲਵੰਤ ਸਿੰਘ ਨੇ ਦੱਸਿਆ ਕਿ 26 ਨਵੰਬਰ ਨੂੰ ਉਸ ਨੇ ਚੌਂਕੀ ਨੌਸ਼ਹਿਰਾ ਪੰਨੂਆ ਦਰਖਾਸਤ ਦਿੱਤੀ ਪਰ ਕੋਈ ਕਾਰਵਾਈ ਨਾ ਹੋਣ ‘ਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਦਰਾਜਕੇ ਨੂੰ ਸਾਰੀ ਗੱਲਬਾਤ ਦੱਸਣ ਦੇ ਬਾਵਜੂਦ ਚੌਂਕੀ ਇੰਚਾਰਜ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ‘ਤੇ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਹੇਠ ਅੱਜ ਚੌਂਕੀ ਨੌਸ਼ਹਿਰਾ ਪੰਨੂਆ ਵਿਖੇ ਜ਼ੋਰਦਾਰ ਨਾਅਰੇਬਾਜੀ ਕਰਕੇ ਧਰਨਾ ਦਿੱਤਾ ਗਿਆ।
ਧਰਨੇ ਦੀ ਅਗਵਾਈ ਦਿਆਲ ਸਿੰਘ ਲੌਹਕਾ, ਅੰਮ੍ਰਿਤਪਾਲ ਸਿੰਘ ਨੌਸ਼ਹਿਰਾ ਪੰਨੂਆ, ਜੋਗਿੰਦਰ ਸਿੰਘ ਖਡੂਰ ਸਾਹਿਬ ਨੇ ਕੀਤੀ। ਇਸ ਮੌਕੇ ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਜਸਬੀਰ ਸਿੰਘ ਵੈਰੋਵਾਲ, ਸੁਖਦੇਵ ਸਿੰਘ, ਜਵੰਦਾ, ਜਸਵੰਤ ਸਿੰਘ ਭਿੱਖੀਵਿੰਡ, ਹਰਜਿੰਦਰ ਸਿੰਘ ਚੂੰਘ, ਨਰਿੰਦਰ ਸਿੰਘ ਰਟੌਲ, ਮਨਦੀਪ ਸਿੰਘ ਕਲਸੀ, ਕਮਲਜੀਤ ਕੌਰ ਨੇ ਸੰਬੋਧਨ ਕੀਤਾ। ਮੌਕੇ ਤੇ ਦੋਸ਼ੀਆਂ ਖ਼ਿਲਾਫ ਪਰਚਾ ਦਰਜ ਕੀਤਾ ਗਿਆ ਅਤੇ ਧਰਨਾਕਾਰੀਆਂ ਨੂੰ ਏ ਐੱਸ ਆਈ ਵਰਿਆਮ ਸਿੰਘ ਨੇ ਵਿਸ਼ਵਾਸ਼ ਦਵਾਇਆ ਅਤੇ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਰਹਿੰਦੇ ਕੰਮ ਫੌਰੀ ਤੌਰ ‘ਤੇ ਕੀਤੇ ਜਾਣਗੇ। ਜਿਸ ‘ਤੇ ਧਰਨਾ ਸਮਾਪਤ ਕੀਤਾ ਗਿਆ।

Scroll To Top