
ਮੁਹਾਲੀ: ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਜ਼ਿਲ੍ਹਾ ਫਰੀਦਕੋਟ (ਜੇਪੀਐੱਮਓ) ਵੱਲੋਂ ਇੰਜੀਨੀਅਰ ਇਨ ਚੀਫ ਜਤਿੰਦਰ ਸਿੰਘ ਭੰਗੂ ਅਤੇ ਚੀਫ ਇੰਜੀਨੀਅਰ ਅਮਨਦੀਪ ਸਿੰਘ ਨਾਲ ਪੰਜਾਬ ਮੰਡੀ ਬੋਰਡ ਦੇ ਹੈੱਡ ਆਫਿਸ ਵਿਖੇ ਮੰਡੀ ਬੋਰਡ ਦੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਾਉਣ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕਰਕੇ ਕੱਚੇ ਮੁਲਾਜ਼ਮਾਂ ਦੀ ਤਨਖਾਹਾਂ ਵਿੱਚ ਵਾਧਾ ਕਰਵਾਇਆ ਜਾਵੇਗਾ।
ਇਸ ਮੌਕੇ ਮੰਡਲ ਦਫਤਰ ਫਰੀਦਕੋਟ ਦੇ ਮੁਲਾਜ਼ਮਾਂ ਵਲੋਂ ਸੂਬਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਦੀ ਰਿਟਾਇਰਮੈਂਟ ਦੀ ਖੁਸ਼ੀ ਵਿੱਚ ਮੰਡਲ ਦਫਤਰ ਫਰੀਦਕੋਟ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਅਧਿਕਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ।