
ਸ੍ਰੀ ਮੁਕਤਸਰ ਸਾਹਿਬ: ਅੱਜ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਕਮੇਟੀ ਮੁਕਤਸਰ ਸਾਹਿਬ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕਰਕੇ ਛੇ ਜਨਵਰੀ 2026 ਨੂੰ ਡੀਸੀ ਦਫਤਰ ਸਾਹਮਣੇ ਲੱਗ ਰਹੇ ਮਜ਼ਦੂਰ ਮੋਰਚੇ ਵੱਲੋਂ ਧਰਨੇ ਦੀ ਤਿਆਰੀ ਲਈ ਯੋਜਨਾ ਬੰਦੀ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਤਖਤ ਮਲਾਣਾ ਨੇ ਕੀਤੀ। ਇਸ ਸਮੇਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੱਸੇਆਣਾ ਨੇ ਸੂਬਾ ਕਮੇਟੀ ਦੇ ਫੈਸਲਾ ਨੂੰ ਵਿਸਥਾਰ ਨਾਲ ਚਾਨਣਾ ਪਾਇਆ। ਮੀਟਿੰਗ ਵਿੱਚ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਜੋ ਡੀਸੀ ਦਫਤਰ ਮੁਕਤਸਰ ਸਾਹਿਬ ਸਾਹਮਣੇ ਧਰਨਾ ਮਾਰਿਆ ਜਾ ਰਿਹਾ ਹੈ। ਉਸ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਲੋਂ ਵੱਡੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਿਲ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਮਦਰੱਸਾ ਅਤੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਮਦਰੱਸਾ ਨੇ ਮੋਦੀ ਸਰਕਾਰ ਵੱਲੋਂ ਨਰੇਗਾ ਸਕੀਮ ਦੇ ਨਾਂ ਬਦਲਣ ਦੇ ਬਹਾਨੇ ਨਰੇਗਾ ਨੂੰ ਉੱਕਾ ਹੀ ਛਾਂਗ ਦਿੱਤਾ ਗਿਆ ਹੈ। ਇਸ ਸਮੇਂ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਜ਼ਦੂਰ ਵਿਰੋਧੀ ਨੀਤੀਆਂ ਲਗਾਤਾਰ ਲਾਗੂ ਕਰ ਰਹੀ ਹੈ, ਜਿਸ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ ਉਹਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਹਰੇਕ ਪਿੰਡਾਂ ਵਿੱਚੋਂ ਸਾਧਨ ਕਰਾ ਕੇ ਵੱਡੀ ਗਿਣਤੀ ਵਿੱਚ ਛੇ ਜਨਵਰੀ 2026 ਨੂੰ ਧਰਨੇ ਵਿੱਚ ਪਰਿਵਾਰਾਂ ਸਮੇਤ ਸਮੂਲੀਅਤ ਕਰਨ।