Now Reading
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਦੀ ਗ੍ਰਿਫਤਾਰੀ ਨਿੰਦਣਯੋਗ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਦੀ ਗ੍ਰਿਫਤਾਰੀ ਨਿੰਦਣਯੋਗ

ਲੁਧਿਆਣਾ: ਪੁਲਿਸ ਵੱਲੋ ਸੰਘਰਸ਼ੀ ਕਾਰਕੁੰਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਖਿਆ ਹੈ ਕਿ ਸਰਕਾਰ ਦਾ ਇਹ ਕਦਮ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਸਾਥੀ ਮਲੌਦ ਲੋਕ ਮਸਲਿਆਂ ਉੱਪਰ ਸੰਘਰਸ਼ ਕਰਦਾ ਹੈ ਅਤੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਲੋਕਾਂ ਦੀ ਲਾਮਬੰਦੀ ਕਰਦਾ ਹੈ। ਜਿਸ ਕਾਰਨ ਸਰਕਾਰ ਆਨੇ ਬਹਾਨੇ ਜਾਗਰੂਕ ਲੋਕਾ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਇਹ ਚਾਲਾਂ ਸਫਲ ਨਹੀ ਹੋਣਗੀਆਂ। ਸਰਕਾਰ ਨੂੰ ਸਾਥੀ ਮਲੌਦ ਨੂੰ ਬਿਨਾ ਸ਼ਰਤ ਰਿਹਾ ਕਰ ਕੇ ਆਪਣੀ ਭੁੱਲ ਸੁਧਾਰਨੀ ਚਾਹੀਦੀ ਹੈ। ਅਜਿਹਾ ਨਾ ਕਰਨ ‘ਤੇ ਸਰਕਾਰ ਨੂੰ ਲੋਕ ਰੋਹ ਦਾ ਸ਼ਿਕਾਰ ਹੋਣਾ ਪਵੇਗਾ।

Scroll To Top